ਪਟਿਆਲਾ, 22 ਨਵੰਬਰ:
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ , ਬਠਿੰਡਾ ਵੱਲੋਂ ਜੂਨ 2022 ਅਤੇ ਜੂਨ 2023 ਵਿਚ ਲਈ ਗਈ ਪ੍ਰੀਖਿਆ ਦੇ ਨਤੀਜਿਆਂ ਵਿਚ ਸੋਨੇ ਅਤੇ ਚਾਂਦੀ ਦੇ ਤਗਮੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਮੈਰਿਟ ਸੂਚੀ ਦਾ ਐਲਾਨ ਕੀਤਾ ਗਿਆ, ਜਿਸ ਵਿਚ ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ 4 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕੀਤਾ ਜਿਨ੍ਹਾਂ ਵਿਚੋਂ ਦੋ ਵਿਦਿਆਰਥੀਆਂ ਨੇ ਸੋਨੇ ਦੇ ਤਗਮੇ ਅਤੇ ਦੋ ਵਿਦਿਆਰਥੀਆਂ ਨੇ ਚਾਂਦੀ ਦੇ ਤਗਮੇ ਜਿੱਤੇ। ਯੂਨੀਵਰਸਿਟੀ ਵੱਲੋਂ ਹਾਲ ਹੀ ਵਿਚ ਕਰਵਾਏ ਗਏ ਕਨਵੋਕੇਸ਼ਨ ਸਮਾਗਮ ਵਿਚ ਇਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਾਈਆਂ I
ਸੋਨੇ ਦਾ ਤਗਮਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਅਨਾਬਲ ਜੇਨਸਨ ਅਤੇ ਸੋਨੀਆ ( ਬੀ.ਐਸ.ਸੀ. (ਆਨਰ) ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ) ਦੇ ਵਿਦਿਆਰਥੀ ਸ਼ਾਮਲ ਹਨ।
ਬੀ.ਐਸ.ਸੀ.(ਆਨਰ) ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਦੀਆਂ ਵਿਦਿਆਰਥਣਾਂ ਪਲਕ ਬਖ਼ਸ਼ੀ ਅਤੇ ਸੋਨੂੰ ਸ਼ਰਮਾ ਨੇ ਚਾਂਦੀ ਦੇ ਤਗਮੇ ਹਾਸਲ ਕੀਤੇ ਹਨ।
ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ ਚੇਅਰਮੈਨ ਸ਼੍ਰੀ ਅਭੈ ਚੰਦਰਾ ਅਤੇ ਕਾਲਜ ਦੇ ਫੈਕਲਟੀ ਮੇਂ?ਬਰਾਂ ਸ਼੍ਰੀ ਰਾਜੀਵ ਆਂਗਰਾ, ਸ਼੍ਰੀ ਗੌਰਵ ਕੁਮਾਰ, ਸ਼੍ਰੀ ਪ੍ਰੇਮ ਬਿਸ਼ਨੋਈ , ਸ਼੍ਰੀਮਤੀ ਪੱਲਵੀ ਵਰਮਾ nਤੇ ਸ਼੍ਰੀਮਤੀ ਗੁਰਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਭਵਿਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਸਮੇਤ ਵਿਭਾਗ ਦੇ ਮੁਖੀ ਸ਼੍ਰੀ ਪਿਆਰਾ ਸਿੰਘ ਰੰਧਾਵਾ, ਪ੍ਰੀਖਿਆ ਪ੍ਰਬੰਧਕ ਸ਼੍ਰੀ ਨਿਤਿਨ ਗੁਪਤਾ, ਗੁਣਵੱਤਾ ਪ੍ਰਬੰਧਕ ਸ੍ਰੀ ਕੁੰਦਨ ਜੀ ਅਤੇ ਪ੍ਰਬੰਧਕ ਅਧਿਕਾਰੀ ਸ਼੍ਰੀ ਰਾਜੀਵ ਬੱਗਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਾਲਜ ਅਤੇ ਉਨ੍ਹਾਂ ਦੇ ਮਾਪਿਆਂ ਦਾ ਨਾਂ ਰੋਸ਼ਨ ਕਰਨ ਲਈ ਵਧਾਈ ਦਿੱਤੀ।