ਦਿੱਲੀ-ਚੰਡੀਗੜ੍ਹ-ਅੰਮ੍ਰਿਤਸਰ, 31 ਜਨਵਰੀ (ਆਪਣਾ ਪੰਜਾਬੀ ਡੈਸਕ):
ਦਿੱਲੀ-ਚੰਡੀਗੜ੍ਹ-ਅੰਮ੍ਰਿਤਸਰ ਹਾਈ ਸਪੀਡ ਰੇਲ ਕੌਰੀਡੋਰ ਦੀਆਂ ਤਿਆਰੀਆਂ ਜ਼ੋਰਾਂ ਉਤੇ ਹਨ। ਇਸ ਪ੍ਰਸਤਾਵਿਤ ਪ੍ਰੋਜੈਕਟ ਲਈ ਮੁਹਾਲੀ ਜ਼ਿਲ੍ਹੇ ਦੇ 43 ਪਿੰਡਾਂ ਦੀ 117.17 ਹੈਕਟੇਅਰ ਜ਼ਮੀਨ ਐਕੁਆਇਰ ਕੀਤੀ ਜਾ ਸਕਦੀ ਹੈ। ਜ਼ਿਲ੍ਹੇ ਵਿੱਚ 474.772 ਕਿੱਲੋਮੀਟਰ ਲੰਬੇ ਪ੍ਰਾਜੈਕਟ ਦੀ ਕੁੱਲ ਲੰਬਾਈ 55.613 ਕਿਲੋਮੀਟਰ ਹੈ।
ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਕੋਲ ਕੋਈ ਸੁਝਾਅ ਜਾਂ ਇਤਰਾਜ਼ ਹਨ, ਤਾਂ ਉਹ ਲਿਖਤੀ ਰੂਪ ’ਚ ਦੇ ਸਕਦੇ ਹਨ। ਇਸ ਤਜਵੀਜ਼ ਦੇ ਆਧਾਰ ’ਤੇ ਅੱਗੇ ਵਧਣ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਜ਼ਮੀਨ ਦੀ ਪ੍ਰਾਪਤੀ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਐਕਟ ਤਹਿਤ ਕੀਤੀ ਜਾਵੇਗੀ।