ਅੰਮ੍ਰਿਤਸਰ, 18 ਅਪ੍ਰੈਲ (ਆਪਣਾ ਪੰਜਾਬੀ ਡੈਸਕ): ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ – ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥
Related Posts
ਸਮਾਜਿਕ ਸੁਰੱਖਿਆ ਲਈ ਵਿਅਕਤੀਗਤ ਜ਼ਿੰਮੇਵਾਰੀ- ਵਿਕਰਮ ਭੀਮ ਸਿੰਘ ਟੋਹਾ
- ApnaPunjab
- August 22, 2024
- 0
ਕਿਸੇ ਨਵੀਂ ਥਾਂ ‘ਤੇ ਜਾਣ ਦੀ ਇੱਛਾ ਵਿਅਕਤੀ ਨੂੰ ਅਜਿਹੀਆਂ ਨਿਵੇਕਲੀਆਂ ਥਾਵਾਂ ਅਤੇ ਵਿਅਕਤੀਆਂ ਤੱਕ ਲੈ ਜਾਂਦੀ ਹੈ, ਜਿਸ ਬਾਰੇ ਵਿਅਕਤੀ ਨੂੰ ਪਹਿਲਾਂ ਕੁਝ ਵੀ […]
ਸਰਕਾਰੀ ਕਾਲਜ ਲੜਕੀਆਂ,ਪਟਿਆਲਾ ਵਿਖੇ ਡਾਂਸ ਵਿਭਾਗ ਵੱਲੋਂ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਆਯੋਜਨ
- ApnaPunjab
- August 31, 2024
- 0
ਡਾ. ਜਗਮੋਹਨ ਸ਼ਰਮਾ – ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਪ੍ਰਿੰਸੀਪਲ ਰੇਨੂ ਦੀ ਯੋਗ ਅਗਵਾਈ ਹੇਠ ਡਾਂਸ ਵਿਭਾਗ ਵੱਲੋਂ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਜਿਸ ਵਿੱਚ […]
ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ
- ApnaPunjab
- October 22, 2024
- 0
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।