ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ

ਪਟਿਆਲਾ, 30 ਅਗਸਤ:
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਧੀਨ ਪੈਂਦੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੇਅਰ ਹਾਊਸ ਮੈਨੇਜਰ ਦੀਆਂ 23 ਅਸਾਮੀਆਂ ਲਈ ਕੁੱਲ 284 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਵਿਭਾਗ ਦੀ ਵੈੱਬਸਾਈਟ  www.ppsc.gov.in ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ।
ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ‌ ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।

Leave a Reply

Your email address will not be published. Required fields are marked *