(ਆਪਣਾ ਪੰਜਾਬੀ ਡੈਸਕ):
ਨਾਭਾ, 11 ਨਵੰਬਰ:
ਨਾਭਾ ਦੇ ਪਿੰਡ ਅਗੌਲ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੁੰਦੀ ਹੋਈ ਗੁਰੂ ਇਤਿਹਾਸ ਨੂੰ ਸਰਵਣ ਕੀਤਾ।
ਗੁਰਦੁਆਰਾ ਪਾਤਸ਼ਾਹੀ ਨੌਂਵੀਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਗੁਰਿਆਈ ਦਿਵਸ ਦੇ 350 ਸਾਲਾ ਸਮੇਤ ਮਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਰਾਗੀ ਜਥਾ ਜਸਪਾਲ ਸਿੰਘ ਨਾਭਾ ਵਾਲੇ ਤੇ ਕਾਰ ਸੇਵਾ ਵਾਲੇ ਜਥੇਦਾਰ ਬਾਬਾ ਮੰਗਾ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਇਤਿਹਾਸ ਨਾਲ ਜੋੜਿਆ।
ਬੀ.ਡੀ.ਪੀ.ਓ. ਬਲਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਸਰਪੰਚ ਸੰਦੀਪ ਕੌਰ, ਉਕਾਂਰ ਸਿੰਘ ਅਗੌਲ ਤੇ ਸਕੱਤਰ ਜਸਵੰਤ ਸਿੰਘ ਰੋਹਟਾ ਸਮੇਤ ਪਿੰਡ ਪੰਚਾਇਤ ਅਤੇ ਇਲਾਕਾ ਨਿਵਾਸੀ ਸੰਗਤ ਨੇ ਪੂਰੇ ਉਤਸ਼ਾਹ ਨਾਲ ਗੁਰਪੁਰਬ ਮਨਾਉਣ ਲਈ ਗੁਰੂ ਘਰ ਵਿਖੇ ਹਾਜ਼ਰੀ ਭਰੀ।