ਪਟਿਆਲਾ, 14 ਨਵੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 12 ਲੱਖ 75 ਹਜ਼ਾਰ 417 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਮੰਡੀਆਂ ਵਿਚ ਪੁੱਜੇ ਝੋਨੇ ਵਿਚੋਂ 12 ਲੱਖ 74 ਹਜ਼ਾਰ 722 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 541749 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 328189 ਮੀਟ੍ਰਿਕ ਟਨ, ਪਨਸਪ ਵੱਲੋਂ 245075 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 159544 ਅਤੇ ਵਪਾਰੀਆਂ ਵੱਲੋਂ 165 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 2617.32 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਇਨ ਸੀਟੂ ਤਕੀਨਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਵਾਤਾਵਰਣ ਪਲੀਤ ਹੋਣ ਤੋਂ ਬਚਦਾ ਹੈ, ਉਥੇ ਹੀ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ।