ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਤੇ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਅਧਿਕਾਰੀ ਵੀ ਪਹੁੰਚ ਗਏ ਹਨ। ਪੰਜਾਬ ਟੂਰਿਜ਼ਮ ਸਮਿਟ 11, 12 ਤੇ 13 ਸਤੰਬਰ ਤੱਕ ਮੁਹਾਲੀ ਵਿੱਚ ਚੱਲੇਗਾ। ਪੰਜਾਬ ਸਰਕਾਰ ਨੂੰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੀ ਉਡੀਕ ਹੈ। ਪੰਜਾਬ ਸਰਕਾਰ ਆਪਣੇ ਪਹਿਲੇ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਤੋਂ ਸੂਬੇ ਵਿੱਚ ਵੱਡੇ ਨਿਵੇਸ਼ ਦੀ ਉਮੀਦ ਕਰ ਰਹੀ ਹੈ। ਸੂਬਾ ਸਰਕਾਰ ਨੇ ਮੁਹਾਲੀ ਸਮੇਤ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ ਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਕਈ ਸੈਰ ਸਪਾਟਾ ਸਥਾਨਾਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਸਕਦੀਆਂ ਹਨ। ਅਜਿਹੀਆਂ ਥਾਵਾਂ ‘ਤੇ ਕਈ ਤਰ੍ਹਾਂ ਦੇ ਵੱਡੇ ਪ੍ਰੋਜੈਕਟ ਸਥਾਪਤ ਕੀਤੇ ਜਾ ਸਕਦੇ ਹਨ। ਵੰਡਰਲਾ ਗਰੁੱਪ 500 ਕਰੋੜ ਰੁਪਏ ਦਾ ਨਿਵੇਸ਼ ਕਰਕੇ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਸਥਾਪਤ ਕਰ ਸਕਦਾ ਹੈ। ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਵੱਖ-ਵੱਖ ਰਾਜਾਂ ਦੇ ਉਦਯੋਗਪਤੀ ਸ਼ਾਮਲ ਹੋਣਗੇ। ਵੰਡਰਲਾ ਗਰੁੱਪ ਤੋਂ ਇਲਾਵਾ, ਕਲੱਬ ਮਹਿੰਦਰਾ ਮੋਹਾਲੀ ਜਾਂ ਇਸ ਦੇ ਆਲੇ-ਦੁਆਲੇ ਕਿਸੇ ਬਿਹਤਰ ਥਾਂ ਦੀ ਤਲਾਸ਼ ਕਰ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਪ੍ਰੋਜੈਕਟ ਤੋਂ ਇਲਾਵਾ ਪੰਜਾਬ ਸਰਕਾਰ ਸਹਿਮਤੀ ਬਣਨ ਤੇ ਐਮਓਯੂ ਸਾਈਨ ਹੋਣ ਤੋਂ ਬਾਅਦ ਹੋਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਵੇਗੀ।
Related Posts
ਸਵੀਪ ਟੀਮ ਨੇ ਪਟਿਆਲਾ ਸਕੂਲ ਆਫ਼ ਡੈਫ ਐਂਡ ਬਲਾਈਡ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ
- ApnaPunjab
- November 24, 2023
- 0
ਪਟਿਆਲਾ, 24 ਨਵੰਬਰ: ਪਟਿਆਲਾ ਦੀ ਸਵੀਪ ਵੱਲੋਂ ਪਟਿਆਲਾ ਸਕੂਲ ਆਫ਼ ਡੈਫ ਐਂਡ ਬਲਾਈਡ ਸੈਫਦੀਪੁਰ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ […]
ਸਿੱਖ ਗੁਰਦੁਆਰਾ ਕਾਨੂੰਨ ਵਿੱਚ ਬਦਲਾਅ ਦੀ ਮੰਗ
- ApnaPunjab
- September 5, 2024
- 0
ਚੰਡੀਗੜ੍ਹ, 5 ਸਤੰਬਰ, ( ਜਸਬੀਰ ਸਿੰਘ ਸੋਢੀ ) ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਰਕਾਰੀ ਦਖਲਅੰਦਾਜ਼ੀ ਖਤਮ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
- ApnaPunjab
- December 7, 2023
- 0
ਕੈਬਨਿਟ ਮੰਤਰੀ ਵੱਲੋਂ ਜਲ ਸਰੋਤ ਵਿਭਾਗ ‘ਚ ਨਿਗਰਾਨੀ ਪ੍ਰਣਾਲੀ ਦੀ ਮਜ਼ਬੂਤੀ, ਸੰਪਤੀਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਕਿਹਾ, ਕੰਮਾਂ […]