2 ਅਕਤੂਬਰ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪਹੁੰਚਣਗੇ ਪਟਿਆਲਾ

2 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ (Mata Kaushalya Hospital) ਵਿੱਚ ਬਣੇ ਨਵੇਂ ਵਿਸ਼ੇਸ਼ ਜਿਲਾ ਪੱਧਰੀ ਵਾਰਡ ਦਾ ਉਦਘਾਟਨ ਕਰਨਗੇ।

ਉਦਘਾਟਨ ਤੋਂ ਬਾਅਦ ਨਿਊ ਅਪੋਲੋ ਗਰਾਊਂਡ ਵਿਖੇ ਪਾਰਟੀ ਦੀ ਰੈਲੀ ਨੂੰ ਵੀ ਕਰਨਗੇ ਸੰਬੋਧਨ

ਪਾਰਟੀ ਹੈੱਡਕੁਆਰਟਰ ਤੋਂ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ‘ਆਪ’ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇਹ ਜਾਣਕਾਰੀ ਦਿੱਤੀ।  ਉਨ੍ਹਾਂ ਦੱਸਿਆ ਕਿ ਉਦਘਾਟਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਿਊ ਅਪੋਲੋ ਗਰਾਊਂਡ, ਪਟਿਆਲਾ ਵਿਖੇ ਪਾਰਟੀ ਦੀ ਰੈਲੀ ਨੂੰ ਵੀ ਸੰਬੋਧਨ ਕਰਨਗੇ।

ਨਵੀਨਤਮ ਤਕਨੀਕ ਨਾਲ ਟੈਸਟਿੰਗ ਮਸ਼ੀਨਾਂ ਅਤੇ ਹੋਰ ਸਿਹਤ ਉਪਕਰਣ ਲਗਾਏ ਗਏ

ਬਰਸਟ ਨੇ ਦੱਸਿਆ ਕਿ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਬਣੇ ਨਵੇਂ ਵਿਸ਼ੇਸ਼ ਵਾਰਡ ਵਿੱਚ ਨਵੀਨਤਮ ਤਕਨੀਕ ਨਾਲ ਟੈਸਟਿੰਗ ਮਸ਼ੀਨਾਂ ਅਤੇ ਹੋਰ ਸਿਹਤ ਉਪਕਰਣ ਲਗਾਏ ਗਏ ਹਨ।  ਇੱਥੇ ਹਰ ਤਰ੍ਹਾਂ ਦੇ ਟੈਸਟ ਅਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ।  ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਅਜਿਹੇ ਹਸਪਤਾਲ ਪੂਰੇ ਪੰਜਾਬ ਵਿੱਚ ਬਣਾਉਣ ਦੀ ਯੋਜਨਾ ਬਣਾ ਰਹੀ ਹੈ।

Leave a Reply

Your email address will not be published. Required fields are marked *