ਸਵੀਪ ਨੇ ਕੱਢੀ ਵੋਟਰ ਜਾਗਰੂਕਤਾ ਸਾਈਕਲ ਰੈਲੀ

ਪਟਿਆਲਾ, 27 ਅਕਤੂਬਰ:
ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ (ਪੀਸੀਐਸ) ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਵਿੱਚ 150 ਤੋਂ ਵੱਧ ਲੋਕਾਂ ਨੇ ਭਾਗ ਲਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਮਨਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਚੋਣ ਪ੍ਰਕਿਰਿਆ ਦਾ ਹਿੱਸਾ ਬਣਿਆ ਜਾਵੇ। ਸਾਈਕਲ ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਰੈਲੀ ਵਿਚ ਭਾਗ ਲੈਣ ਵਾਲਿਆਂ ਨੂੰ ਸਹੁੰ ਚੁਕਾਈ ਗਈ ਕਿ ਉਹ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਕੰਮ ਕਰਨਗੇ।
ਇਹ ਰੈਲੀ ਜੇਲ੍ਹ ਰੋਡ, ਲੀਲਾ ਭਵਨ ਚੌਕ, ਫੁਹਾਰਾ ਚੌਕ ਅਤੇ ਰਾਜ ਬਾਹਾ ਰੋਡ ਤੋਂ ਹੁੰਦੀ ਹੋਈ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਮਾਪਤ ਹੋਈ।
ਇਸ ਮੌਕੇ ਚੋਣ ਤਹਿਸੀਲਦਾਰ ਰਾਮਜੀ ਲਾਲ, ਡਾ. ਸਵਿੰਦਰ ਸਿੰਘ ਰੇਖੀ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ, ਨਰਿੰਦਰ ਸਿੰਘ ਨੋਡਲ ਅਫ਼ਸਰ ਸਨੌਰ, ਪ੍ਰੋ: ਰੁਪਿੰਦਰ ਸਿੰਘ ਨੋਡਲ ਅਫ਼ਸਰ ਪਟਿਆਲਾ ਸਿਟੀ, ਸਵੀਪ ਆਈਕਨ ਪਟਿਆਲਾ ਅਤੇ ਅੰਤਰਰਾਸ਼ਟਰੀ ਸਾਈਕਲਿਸਟ ਜਗਵਿੰਦਰ ਸਿੰਘ, ਪ੍ਰੋ: ਸ਼ਵਿੰਦਰ ਸਿੰਘ, ਪ੍ਰੋ: ਸੰਦੀਪ ਕੁਮਾਰ ਜ਼ਿਲ੍ਹਾ ਨੋਡਲ ਅਫ਼ਸਰ ਸੋਸ਼ਲ ਮੀਡੀਆ ਸਵੀਪ, ਸ੍ਰੀ ਮਨੋਜ ਕੁਮਾਰ, ਸ੍ਰੀਮਤੀ ਰਜਨੀ ਬਾਲਾ, ਸ੍ਰੀਮਤੀ ਕਮਲਜੀਤ ਕੌਰ, ਪ੍ਰੋ ਸੰਦੀਪ ਸਿੰਘ, ਮੋਹਿਤ ਕੌਸ਼ਲ  ਅਤੇ ਪੂਜਾ ਚਾਵਲਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *