ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਡਣ ਦਸਤੇ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾ ਦਾ ਕੀਤਾ ਦੌਰਾ

ਪਟਿਆਲਾ, 14 ਨਵੰਬਰ:
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਡਣ ਦਸਤੇ ਨੇ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਦੇ ਨਿਰੀਖਣ ਲਈ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਉੱਡਣ ਦਸਤੇ ਵੱਲੋਂ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਗੰਢਾ ਖੇੜੀ ਅਤੇ ਬਠਲੀ ਅਤੇ ਸਮਾਣਾ ਸਬ ਡਵੀਜ਼ਨ ਦੇ ਪਿੰਡ ਮਿਆਲ ਕਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਪੱਧਰ ‘ਤੇ ਨਿਯੁਕਤ ਕੀਤੇ ਗਏ ਕਲੱਸਟਰ ਅਫ਼ਸਰਾਂ ਤੇ ਖੇਤੀਬਾੜੀ ਅਫ਼ਸਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਜ਼ਿਕਰਯੋਗ ਹੈ ਕਿ ਵਿਸ਼ਾਲ ਗਾਂਧੀ, ਸਾਇੰਟਿਸਟ ਨੂੰ ਜ਼ਿਲ੍ਹਾ ਪਟਿਆਲਾ ਵਿੱਚ ਤਾਇਨਾਤ ਕੀਤਾ ਗਿਆ ਹੈ। ਉੱਡਣ ਦਸਤੇ ਨੇ ਰਾਜਪੁਰਾ ਖੇਤਰ ਦੇ ਪਿੰਡ ਗੰਢਾ ਖੇੜਾ ਅਤੇ ਬਠਲੀ ਅਤੇ ਸਮਾਣਾ ਖੇਤਰ ਦੇ ਪਿੰਡ ਮਿਆਲ ਕਲਾਂ ਦਾ ਦੌਰਾ ਕੀਤਾ। ਇਸ ਉੱਡਣ ਦਸਤੇ ਦਾ ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਦੇ ਅਧਿਕਾਰੀਆਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਪੂਰਨ ਸਹਿਯੋਗ ਦਿੱਤਾ।
ਦਸਤੇ ਵੱਲੋਂ ਪਿੰਡਾਂ ਦੇ ਵੱਖ-ਵੱਖ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਟੀਮ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਨੂੰ ਦੇਖਿਆ ਗਿਆ। ਉੱਡਣ ਦਸਤੇ ਨੇ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀ ਹਰੇਕ ਘਟਨਾ ਨੂੰ ਵਾਤਾਵਰਨ ਮੁਆਵਜ਼ਾ ਆਦਿ ਲਗਾ ਕੇ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਇਹ ਦਸਤਾ ਅਗਲੇ ਹਫ਼ਤੇ ਪਰਾਲੀ ਸਾੜਨ ‘ਤੇ ਕਾਬੂ ਪਾਉਣ ਲਈ ਉਪਾਅ ਦੇਖਣ ਲਈ ਪਟਿਆਲਾ ਦੇ ਪਿੰਡਾਂਦਾਦੌਰਾਕਰੇਗਾ।

Leave a Reply

Your email address will not be published. Required fields are marked *