ਪਟਿਆਲਾ, 23 ਨਵੰਬਰ:
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਅੱਜ ਆਪਣੇ ਜ਼ਿਲ੍ਹਾ ਯੋਜਨਾ ਕਮੇਟੀ ਦਫਤਰ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਨੂੰ ਹੱਲ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜਿਸ ਲਈ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਰੋਜ਼ਾਨਾਂ ਲੋਕਾਂ ਦੇ ਕੰਮਕਾਰ ਦਫਤਰਾਂ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਹੋ ਰਹੇ ਹਨ। ਉਹਨਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ ਜਿਸ ਤੋਂ ਹਰ ਵਰਗ ਦੇ ਲੋਕ ਖੁਸ਼ ਹਨ ਅਤੇ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਲੈ ਕੇ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਰ ਵਰਗ ਨੂੰ ਬਣਦੀਆ ਸਹੁਲਤਾਂ ਦਿੱਤੀਆਂ ਜਾ ਰਹੀਆ ਹਨ।