ਬਕਾਇਆ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਬਿਨ੍ਹਾਂ ਵਿਆਜ ਜਾਂ ਜੁਰਮਾਨੇ ਤੋਂ ਭਰਨ ਲਈ ਇੱਕਮੁਸ਼ਤ ਅਦਾਇਗੀ ਸਕੀਮ ਦਾ ਲਾਭ ਲੈਣ ਲੋਕ-ਡਿਪਟੀ ਕਮਿਸ਼ਨਰ

31 ਦਸੰਬਰ 2023 ਤੱਕ ਬਕਾਇਆ ਰਾਸ਼ੀ ਭਰਨ ‘ਤੇ ਜੁਰਮਾਨੇ ਤੇ ਵਿਆਜ ਤੋਂ ਮਿਲੇਗੀ ਛੂਟ
-ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਕਾਰਗੁਜ਼ਾਰੀ ਦਾ ਮੁਲੰਕਣ
ਪਟਿਆਲਾ, 29 ਨਵੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇ ਜਿਹੜੇ ਲੋਕਾਂ ਦਾ ਪ੍ਰਾਪਰਟੀ ਟੈਕਸ ਜਾਂ ਹਾਊਸ ਟੈਕਸ ਬਕਾਇਆ ਹੈ, ਉਹ ਪੰਜਾਬ ਸਰਕਾਰ ਵੱਲੋਂ ਬਕਾਇਆਜਾਤ ਦੀ ਇੱਕੋ ਵਾਰ ਅਦਾਇਗੀ ਕਰਨ ‘ਤੇ ਬਕਾਇਆ ਟੈਕਸ ਉਪਰ ਲੱਗੇ 18 ਫੀਸਦੀ ਦਰ ‘ਤੇ ਵਿਆਜ਼ ਅਤੇ 20 ਫੀਸਦੀ ਦੀ ਦਰ ਨਾਲ ਜ਼ੁਰਮਾਨੇ ਦੀ 100 ਫੀਸਦੀ ਮੁਆਫੀ ਲਈ ਯਕਮੁਸ਼ਤ ਨਿਪਟਾਰਾ ਸਕੀਮ ਦਾ ਲਾਭ ਲੈ ਸਕਦੇ ਹਨ। ਉਹ ਅੱਜ ਇੱਥੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਕਾਰਗੁਜ਼ਾਰੀ ਦਾ ਮੁਲੰਕਣ ਕਰਨ ਲਈ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਬੈਠਕ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯਕਮੁਸ਼ਤ ਨਿਪਟਾਰਾ ਸਕੀਮ ਜਾਰੀ ਕਰਦੇ ਹੋਏ ਪੰਜਾਬ ਰਾਜ ਦੇ ਸ਼ਹਿਰੀ ਕਰਦਾਤਾਵਾਂ ਨੂੰ ਇੱਕ ਵੱਡੀ ਵਿੱਤੀ ਸਹੂਲਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕੋਈ ਵੀ ਵਿਅਕਤੀ ਪ੍ਰਾਪਰਟੀ ਮਕਾਨ/ਦੁਕਾਨ/ਫੈਕਟਰੀ ਆਦਿ ਦਾ ਬਣਦਾ ਪ੍ਰਾਪਰਟੀ ਟੈਕਸ/ਹਾਊਸ ਟੈਕਸ ਮਿਤੀ 31 ਦਸੰਬਰ 2023 ਤੱਕ ਬਿਨਾਂ ਵਿਆਜ ਅਤੇ ਜੁਰਮਾਨੇ ਤੋਂ ਸਬੰਧਤ ਨਗਰ ਕੌਂਸਲ, ਦਫਤਰ ਵਿਖੇ ਜਮ੍ਹਾਂ ਕਰਵਾ ਸਕਦਾ ਹੈ।
ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਮਿਤੀ 01 ਜਨਵਰੀ 2024 ਤੋਂ ਮਿਤੀ 31 ਮਾਰਚ 2024 ਤੱਕ ਪ੍ਰਾਪਰਟੀ ਟੈਕਸ/ਹਾਊਸ ਟੈਕਸ ਦੀ ਅਦਾਇਗੀ ਕਰਨ ਉਤੇ ਵਿਆਜ ਅਤੇ ਜੁਰਮਾਨੇ ਦੀ 50 ਫੀਸਦੀ ਰਕਮ ਵਸੂਲ ਕੀਤੀ ਜਾਵੇਗੀ। ਇਸ ਉਪਰੰਤ ਪ੍ਰਾਪਰਟੀ ਟੈਕਸ/ਹਾਊਸ ਦੀ ਅਦਾਇਗੀ ਕਰਨ ਤੇ ਪੂਰਾ ਵਿਆਜ ਅਤੇ ਜੁਰਮਾਨਾ ਵਸੂਲ ਕੀਤਾ ਜਾਵੇਗਾ। ਇਸ ਲਈ ਰਾਜਪੁਰਾ, ਪਾਤੜਾਂ, ਸਮਾਣਾ, ਨਾਭਾ, ਪਾਤੜਾਂ, ਸਨੌਰ, ਘੱਗਾ, ਘਨੌਰ ਤੇ ਭਾਦਸੋਂ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਦਿੱਤੀ ਗਈ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਨਿਰਧਾਰਤ ਸਮੇਂ ਵਿੱਚ ਆਪਣਾ ਪ੍ਰਾਪਰਟੀ ਟੈਕਸ/ਹਾਊਸ ਟੈਕਸ ਜਮ੍ਹਾਂ ਕਰਵਾਇਆ ਜਾਵੇ।
ਇਸ ਦੌਰਾਨ ਏ.ਡੀ.ਸੀ. ਨਵਰੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਸਬੰਧੀ ਹੋਰ ਜਾਣਕਾਰੀ ਲੈਣ ਲਈ ਪਟਿਆਲਾ ਅਧੀਨ ਪੈਦੀਆਂ ਨਗਰ ਕੌਸਲਾਂ, ਨਗਰ ਪੰਚਾਇਤਾਂ ਵਿਖੇ ਦਿੱਤੇ ਗਏ ਫੋਨ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਰਾਜਪੁਰਾ ਲਈ 97804-07781, ਸਮਾਣਾ  ਲਈ 96460-43147, ਨਾਭਾ ਲਈ 98551-90514, ਪਾਤੜਾਂ ਲਈ  75089-10086, ਸਨੌਰ ਲਈ 82849-61470, ਘੱਗਾ ਲਈ 77400-31431, ਘਨੌਰ ਲਈ 88377-96063 ਅਤੇ ਭਾਦਸੋਂ ਲਈ 98885-18242 ਉਪਰ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਯੁਗਲ ਕਿਸ਼ੋਰ ਤੇ ਸਮੂਹ ਕਾਰਜ ਸਾਧਕ ਅਫ਼ਸਰ ਵੀ ਮੌਜੂਦ ਸਨ।

Leave a Reply

Your email address will not be published. Required fields are marked *