ਸਵੱਛ ਭਾਰਤ ਮਿਸ਼ਨ ਸ਼ਹਿਰੀ ‘ਤੇ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

ਚੰਡੀਗੜ੍ਹ, 29 ਨਵੰਬਰ
ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐਮ.ਆਈ.ਡੀ.ਸੀ) ਵੱਲੋਂ ਅੱਜ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।  ਵਰਕਸ਼ਾਪ ਦਾ ਉਦੇਸ਼ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸੂਚਨਾ, ਸਿੱਖਿਆ ਅਤੇ ਸੰਚਾਰ/ਸਮਰੱਥਾ ਨਿਰਮਾਣ, ਅਤੇ ਪ੍ਰਬੰਧਨ ਸੂਚਨਾ ਪ੍ਰਣਾਲੀ (ਐਮਆਈਐਸ) ਵਿੱਚ ਮਾਹਿਰਾਂ ਦੀ ਮੁਹਾਰਤ ਨੂੰ ਵਧਾਉਣਾ ਹੈ, ਜਿਸ ਵਿੱਚ ਨਵੇਂ ਜੁੜੇ ਕਮਿਊਨਿਟੀ ਫੈਸੀਲੀਟੇਟਰ ਸ਼ਾਮਲ ਹਨ।
ਵਰਕਸ਼ਾਪ ਦੌਰਾਨ, ਸਵੱਛ ਭਾਰਤ ਮਿਸ਼ਨ ਦੇ ਭਾਗੀਦਾਰ ਸ਼ਹਿਰੀ ਖੇਤਰਾਂ ਵਿੱਚ ਸਵੱਛਤਾ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੀ ਯੋਜਨਾਬੰਦੀ, ਲਾਗੂ ਕਰਨ, ਪ੍ਰਾਪਤੀ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕਰਨ ਵਿੱਚ ਲੱਗੇ ਹੋਏ ਸਨ।
 ਪੀ.ਐੱਮ.ਆਈ.ਡੀ.ਸੀ. ਦੇ  ਬੁਲਾਰੇ ਨੇ ਦੱਸਿਆ ਕਿ ਵਰਕਸ਼ਾਪ ਵਿੱਚ ਠੋਸ ਕੂੜਾ-ਕਰਕਟ, ਪਲਾਸਟਿਕ ਰਹਿੰਦ-ਖੂੰਹਦ, ਉਸਾਰੀ ਅਤੇ ਢਾਹੁਣ (ਸੀ ਐਂਡ ਡੀ) ਕੂੜੇ ਦੀ ਪ੍ਰੋਸੈਸਿੰਗ ਅਤੇ ਸਵੱਛਤਾ ਅਤੇ ਇਸਦੀ ਮਹੱਤਤਾ ਸਮੇਤ ਸੰਬੰਧਿਤ ਨਿਯਮਾਂ ਵਰਗੇ ਵਿਸ਼ਿਆਂ ਨੂੰ ਕਵਰ ਕੀਤਾ ਗਿਆ।  ਸਵੱਛ ਸਰਵੇਖਣ ਦੀਆਂ ਬਾਰੀਕੀਆਂ, ਕੂੜਾ ਮੁਕਤ ਸ਼ਹਿਰ ਬਣਾਉਣ ਅਤੇ ਖੁੱਲ੍ਹੇ ਵਿੱਚ ਸੌਚ ਮੁਕਤ ਸ਼ਹਿਰਾਂ ਦੇ ਮਾਪਦੰਡਾਂ ਬਾਰੇ ਵੀ ਚਰਚਾ ਕੀਤੀ ਗਈ।
 ਉਨ੍ਹਾਂ ਅੱਗੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਨੂੰ ਲਾਗੂ ਕਰਨ ਵਿੱਚ ਸੁਧਾਰ ਕਰਨ ਲਈ ਫੀਲਡ ਵਰਕਰਾਂ ਦੇ ਤਜ਼ਰਬਿਆਂ ਦੇ ਨਾਲ-ਨਾਲ ਸਵੱਛਤਾ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਾਲ ਸਬੰਧਤ ਸਫਲਤਾ ਦੀਆਂ ਕਹਾਣੀਆਂ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕੀਤਾ ਗਿਆ।  ਵਰਕਸ਼ਾਪ ਨੇ ਜਾਗਰੂਕਤਾ ਗਤੀਵਿਧੀਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ, ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸਿੰਗਲ-ਯੂਜ਼ ਪਲਾਸਟਿਕ-ਮੁਕਤ ਬਣਾਉਣ ਅਤੇ ਲੈਂਡਫਿਲ ਲਈ ਜ਼ੀਰੋ ਵੇਸਟ ਪ੍ਰਾਪਤ ਕਰਨ ਲਈ ਵੱਖ-ਵੱਖ ਸਾਧਨਾਂ ਅਤੇ ਤਕਨੀਕਾਂ ‘ਤੇ ਜ਼ੋਰ ਦਿੱਤਾ।
 ਇਸ ਮੌਕੇ ਦੀਪਤੀ ਉੱਪਲ, ਪੀ.ਐੱਮ.ਆਈ.ਡੀ.ਸੀ. ਦੀ ਸੀ.ਈ.ਓ. ਨੇ ਭਾਗੀਦਾਰਾਂ ਨੂੰ ਸ਼ਹਿਰਾਂ ਨੂੰ ਕੂੜਾ-ਮੁਕਤ ਅਤੇ ਖੁੱਲ੍ਹੇ ਵਿੱਚ ਸ਼ੌਚ ਤੋਂ ਮੁਕਤ ਬਣਾਉਣ ਲਈ ਨਾਗਰਿਕਾਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *