-ਪਟਿਆਲਾ ਡਵੀਜ਼ਨ ‘ਚ ਆਉਂਦੇ ਸਾਰੇ ਜ਼ਿਲ੍ਹਾ ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਬੈਠਕ
ਪਟਿਆਲਾ, 9 ਦਸੰਬਰ:
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਵੀਜਨਲ ਡਿਪਟੀ ਡਾਇਰੈਕਟਰ, ਪਟਿਆਲਾ ਵਿਨੋਦ ਕੁਮਾਰ ਗਾਗਟ ਨੇ ਪਟਿਆਲਾ ਡਵੀਜ਼ਨ ਦੀ ਮੀਟਿੰਗ ਕਰਕੇ ਡਵੀਜ਼ਨ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਸ਼ਾਮਲਾਤ ਜ਼ਮੀਨਾਂ ਤੇ ਹੇਏ ਨਜਾਇਜ਼ ਕਬਜਿਆਂ ਨੂੰ ਛੁਡਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ।
ਵਿਨੋਦ ਗਾਗਟ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ਼ਾਮਲਾਤ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਦੂਰ ਕਰਵਾਏ ਜਾਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ ਅਤੇ ਮਾਨਯੋਗ ਸੁਪਰੀਮ ਕੋਰਟ ਤੇ ਹਾਈਕੋਰਟ ਵਿੱਚ ਚਲਦੇ ਕੇਸਾਂ ਦੀ ਯੋਗ ਪੈਰਵਾਈ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਡਵੀਨਜ਼ਲ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਮਿਲੇ ਆਦੇਸ਼ਾਂ ਅਨੁਸਾਰ ਇੱਕ ਮਹੀਨੇ ਦੇ ਅੰਦਰ-ਅੰਦਰ ਪੇਂਡੂ ਖੇਤਰਾਂ ਵਿੱਚ ਗਰਾਮ ਪੰਚਾਇਤਾਂ ਦੀ ਸ਼ਾਮਲਾਤ ਜਮੀਨ ‘ਤੇ ਹੋਏ ਨਜਾਇਜ ਕਬਜੇ ਦੂਰ ਕਰਨੇ ਯਕੀਨੀ ਬਣਾਏ ਜਾਣ।
ਇਸ ਮੀਟਿੰਗ ਦੌਰਾਨ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਸੁਖਚੈਨ ਸਿੰਘ, ਨੀਰੂ ਗਰਗ, ਨਵਦੀਪ ਕੌਰ ਤੇ ਹਿਤੇਨ ਕਪਿਲਾ ਸਮੇਤ ਬੀ.ਡੀ.ਪੀ.ਓਜ਼ ਸੁਖਵਿੰਦਰ ਸਿੰਘ ਟਿਵਾਣਾ, ਮਨਦੀਪ ਸਿੰਘ, ਮਹਿੰਦਰਜੀਤ ਸਿੰਘ, ਅਜੈਬ ਸਿੰਘ, ਕ੍ਰਿਸ਼ਨ ਸਿੰਘ ਤੇ ਰਾਜਵਿੰਦਰ ਸਿੰਘ ਆਦਿ ਮੌਜੂਦ ਸਨ।