ਬਠਿੰਡਾ ‘ਚ ‘ਵਿਕਾਸ ਕ੍ਰਾਂਤੀ’ ਤਹਿਤ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ‘ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੀ  ਸ਼ਲਾਘਾ

ਮੌੜ (ਬਠਿੰਡਾ), 17 ਦਸੰਬਰ

ਬਠਿੰਡਾ ਸੰਸਦੀ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਸ਼ਲਾਘਾ ਕੀਤਾ। ਲੋਕਾਂ ਨੇ ਅੱਜ ‘ਵਿਕਾਸ ਕ੍ਰਾਂਤੀ’ ਤਹਿਤ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਬਠਿੰਡਾ ਨੂੰ ਦੇਣ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਬਠਿੰਡਾ ਦੇ ਰਾਏ ਖੰਨਾ ਦੇ ਵਸਨੀਕ ਸਰੂਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਭਰ ‘ਚ ਵਿਕਾਸ ਕਾਰਜਾਂ ਦੀ ਲੜੀ ਸ਼ੁਰੂ ਕਰਕੇ ਸ਼ਲਾਘਾਯੋਗ ਉਪਰਾਲੇ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 1125 ਕਰੋੜ ਰੁਪਏ ਦੇ ਐਲਾਨੇ ਗਏ ਪ੍ਰਾਜੈਕਟ ਹਲਕੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣਗੇ।

ਸੰਗਰੂਰ ਦੇ ਬੀਰ ਕਲਾਂ ਤੋਂ ਸੁਖਦੇਵ ਸਿੰਘ ਨੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਬੇਮਿਸਾਲ ਤਬਦੀਲੀਆਂ ਲਿਆਂਦੀਆਂ ਹਨ। ਉਨ੍ਹਾਂ ਕਿਹਾ ਕਿ 60 ਸਾਲਾਂ ਵਿੱਚ ਪਹਿਲੀ ਵਾਰ ਬੱਸਾਂ ਪਿੰਡਾਂ ਦੇ ਸਥਾਨਕ ਬੱਸ ਸਟੈਂਡਾਂ ਤੱਕ ਪਹੁੰਚਣ ਲੱਗੀਆਂ ਹਨ ਅਤੇ ਨਹਿਰੀ ਪਾਣੀ ਟੇਲਾਂ ਤੱਕ ਪੁੱਜਿਆ ਹੈ। ਉਨ੍ਹਾਂ ਨੇ ਸ਼ਾਸਨ ਦੇ ਪਹਿਲੇ ਸਾਲ ਵਿੱਚ ਹੀ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ, ਜਿਸ ਵਿੱਚ ਸਾਰਿਆਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣਾ ਸ਼ਾਮਲ ਹੈ।

ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਦੀ ਸ਼ਲਾਘਾ ਕਰਦਿਆਂ ਮੰਡੀ ਕਲਾਂ, ਬਠਿੰਡਾ ਤੋਂ ਲਾਭ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਭ੍ਰਿਸ਼ਟ ਅਫ਼ਸਰਾਂ ਅਤੇ ਲੋਕਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਕਰ ਰਿਹਾ ਹੈ।

ਮਾਨਸਾ ਦੇ ਭੁੱਪਲ ਕਲਾਂ ਦੇ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਫਤ ਬਿਜਲੀ ਦੇ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।  ਇਹ ਸੱਚਮੁੱਚ ਲੋਕਾਂ ਦੀ ਹੀ ਸਰਕਾਰ ਹੈ ਜੋ ਲੋਕਾਂ ਦੀ ਭਲਾਈ ਲਈ  ਕੰਮ ਕਰ ਰਹੀ ਹੈ।

ਮਾਨਸਾ ਦੇ ਪਿੰਡ ਫਫੜੇ ਭਾਈਕੇ ਦੇ ਨਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਭ੍ਰਿਸ਼ਟਾਚਾਰ ਤੋਂ ਰੁਜ਼ਗਾਰ ਦੇਣ ਤੋਂ ਬਾਅਦ ਪੰਜਾਬੀ ਨੌਜਵਾਨ ਹੁਣ ਮੁੜ ਪੰਜਾਬ ਵੱਲ ਪਰਤਣ ਨੂੰ ਤਰਜੀਹ ਦੇਣ ਲਗੇ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਸਾਰੇ ਪਿੰਡਾਂ ਦੇ ਨੌਜਵਾਨ ਆਪਣੀ ਕਾਬਲੀਅਤ ਦੇ ਆਧਾਰ ‘ਤੇ ਯੋਗ ਰੁਜ਼ਗਾਰ ਪ੍ਰਾਪਤ ਕਰ ਰਹੇ ਹਨ।

ਮਾਨਸਾ ਤੋਂ ਸੋਨੀਆ ਨੇ ਸਰਕਾਰੀ ਸਕੂਲਾਂ ਵਿੱਚ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰ ਦੀ ਤਾਰੀਫ਼ ਕੀਤੀ। ਉਹਨਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਮਾਹੌਲ ਵਿੱਚ ਅੱਗੇ ਵਧਣ ਦੇ ਯੋਗ ਬਣਾਇਆ ਜਾ ਰਿਹਾ ਹੈ। ਸੋਨੀਆ ਨੇ  ਜ਼ੋਰ ਦੇ ਕੇ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਬੱਚੇ ਵੀ ਹੁਣ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦਾ  ਭਵਿੱਖ ਉੱਜਵਲ ਹੁੰਦਾ ਜਾ ਰਿਹਾ ਹੈ।

ਮਾਨਸਾ ਦੀ ਸੀਤੋ ਨੇ ਵੀ ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਇਲਾਜ ਪ੍ਰਦਾਨ  ਕਰਵਾ ਕੇ ਸੂਬੇ ਵਿੱਚ ਸਿਹਤ ਸਹੂਲਤਾਂ ਚ’ ਲਿਆਂਦੇ ਸੁਧਾਰਾਂ ਲਈ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਸਿਹਤ ਕ੍ਰਾਂਤੀ ਲਈ ਧੰਨਵਾਦ ਪ੍ਰਗਟਾਇਆ ਅਤੇ ਇਸ ਮਹੱਤਵਪੂਰਨ ਉਪਰਾਲੇ ਲਈ ਮੁੱਖ ਮੰਤਰੀ ਮਾਨ ਦਾ ਸ਼ੁਕਰਗੁਜ਼ਾਰ ਕੀਤਾ।

ਬਠਿੰਡਾ ਦੇ ਪਿੰਡ ਬਲੋਹ ਤੋਂ ਹਰਵਿੰਦਰ ਸਿੰਘ ਨੇ ਬਠਿੰਡਾ ਵਿੱਚ ਵਿਕਾਸ ਪ੍ਰੋਜੈਕਟਾਂ ਲਈ 1125 ਕਰੋੜ ਰੁਪਏ ਅਲਾਟ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਅਤੇ ਬਿਹਤਰੀ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦੇ ਹੋਏ ਇਹ ਪ੍ਰੋਜੈਕਟ ਹਲਕੇ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣਗੇ।

Leave a Reply

Your email address will not be published. Required fields are marked *