ਪਟਿਆਲਾ, 10 ਜਨਵਰੀ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ 01.03.2024 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ।
ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਾ 52 ਸਮਾਣਾ ਲਈ ਉਪ ਮੰਡਲ ਮੈਜਿਸਟਰੇਟ ਸਮਾਣਾ, 53 ਨਾਭਾ ਅਤੇ 54 ਭਾਦਸੋਂ ਲਈ ਉਪ ਮੰਡਲ ਮੈਜਿਸਟਰੇਟ ਨਾਭਾ, 55-ਡਕਾਲਾ ਅਤੇ 56 ਪਟਿਆਲਾ ਸ਼ਹਿਰ ਲਈ ਉਪ ਮੰਡਲ ਮੈਜਿਸਟਰੇਟ ਪਟਿਆਲਾ, 57 ਸਨੌਰ ਲਈ ਉਪ ਮੰਡਲ ਮੈਜਿਸਟਰੇਟ ਦੁੱਧਨਸਾਧਾਂ ਅਤੇ 59 ਰਾਜਪੁਰਾ ਲਈ ਉਪ ਮੰਡਲ ਮੈਜਿਸਟਰੇਟ ਰਾਜਪੁਰਾ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਯੋਗ ਵਸਨੀਕਾਂ ਨੂੰ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਫਾਰਮ ਨੰਬਰ 1 ਭਰ ਕੇ ਤੁਰੰਤ ਸਬੰਧਤ ਕਰਮਚਾਰੀ/ਦਫ਼ਤਰ ਵਿੱਚ ਦੇਣ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।