ਪੋਸਟਲ ਬੈਲਟ ਤੇ ਈ.ਟੀ.ਪੀ.ਬੀ.ਸੀ. ਸਬੰਧੀ ਈ.ਆਰ.ਓਜ ਦੀ ਟ੍ਰੇਨਿੰਗ

ਪਟਿਆਲਾ, 11 ਜਨਵਰੀ:
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਈ.ਆਰ.ਓਜ ਨੂੰ ਪੋਸਟਲ ਬੈਲਟ ਤੇ ਬਿਜਲੀ ਪੋਸਟਲ ਬੈਲਟ ਪੇਪਰ (ਈ.ਟੀ.ਪੀ.ਬੀ.ਸੀ) ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਹ ਟ੍ਰੇਨਿੰਗ ਐਸ.ਡੀ.ਐਮ. ਨਾਭਾ ਤਰਸੇਮ ਚੰਦ ਵੱਲੋਂ ਕਰਵਾਈ ਗਈ।
ਟ੍ਰੇਨਿੰਗ ‘ਚ ਵਧੀਕ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮਜ਼ -ਕਮ- ਈ.ਆਰ.ਓਜ ਡਾ. ਇਸਮਤ ਵਿਜੈ ਸਿੰਘ, ਚਰਨਜੀਤ ਸਿੰਘ, ਕ੍ਰਿਪਾਲਵੀਰ ਸਿੰਘ, ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ ਰਾਜ ਕਰ ਕਨੂੰ ਗਰਗ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ ਹਾਜ਼ਰ ਸਨ।
ਇਸ ਟ੍ਰੇਨਿੰਗ ਦਾ ਮਕਸਦ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਨਾਉਣ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਸਰਵਿਸ ਵੋਟਰ ਨੂੰ ਦਿੱਤੀਆਂ ਜਾਣ ਵਾਲੀ ਪੋਸਟਲ ਬੈਲਟ ਸਹੂਲਤ ਸਬੰਧੀ ਜਾਣਕਾਰੀ ਦੇਣਾ ਸੀ।
ਇਸ ਮੌਕੇ ਅਧਿਕਾਰੀਆਂ ਨੂੰ ਪੋਸਟਲ ਬੈਲਟ ਅਤੇ ਬਿਜਲੀ ਪੋਸਟਲ ਬੈਲਟ ਪੇਪਰ ਦੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਟਰੇਨਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਹਾਜ਼ਰ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਮੌਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰੇਕ ਪਹਿਲੂ ‘ਤੇ ਬਾਰੀਕੀ ਨਾਲ ਟਰੇਨਿੰਗ ਹਾਸਲ ਕਰਨ ਦੀ ਹਦਾਇਤ ਕੀਤੀ। ਟ੍ਰੇਨਿੰਗ ਉਪਰੰਤ ਅਧਿਕਾਰੀਆਂ ਦੀਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਚੋਣ ਤਹਿਸੀਲਦਾਰ ਰਾਮ ਜੀ ਲਾਲ ਵੀ ਮੌਜੂਦ ਸਨ।

Leave a Reply

Your email address will not be published. Required fields are marked *