67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਫਾਈਨਲ ਮੈਚ ਪੰਜਾਬ ਨੇ ਜਿੱਤਿਆ

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ’ਚ ਖੇਡ ਸਭਿਆਚਾਰ ਵਿਕਸਤ ਹੋਇਆ : ਅਜੀਤਪਾਲ ਸਿੰਘ ਕੋਹਲੀ

-ਪੰਜਾਬ ਨੇ ਦਿੱਲੀ ਨੂੰ 75-56 ਅੰਕਾਂ ਨਾਲ ਹਰਾਇਆ

-ਮੁੱਖ ਮਹਿਮਾਨ ਵੱਜੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਹੁੰਚੇ

-ਤੀਜੇ ਸਥਾਨ ਤੇ ਦੀ ਟੀਮ ਹਰਿਆਣਾ ਰਹੀ, ਹਰਿਆਣਾ ਨੇ ਆਈਬੀਐਸਓ ਨੂੰ 82-62 ਅੰਕਾਂ ਨਾਲ ਹਰਾਇਆ

ਪਟਿਆਲਾ 11 ਜਨਵਰੀ:
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੀ ਅਗਵਾਈ ਹੇਠ ਨੈਸ਼ਨਲ ਸਕੂਲ ਖੇਡਾਂ 2023-24 ਦਾ ਆਯੋਜਨ ਪਟਿਆਲਾ ਵਿਖੇ ਕੀਤਾ ਗਿਆ ਜਿਸ ਦੇ ਆਖਰੀ ਦਿਨ ਬਾਸਕਟਬਾਲ ਲੜਕੇ ਅੰਡਰ 19 ਦਾ ਫਾਈਨਲ ਮੈਚ ’ਚ ਪੰਜਾਬ ਅਤੇ ਦਿੱਲੀ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਜਿਸ ਨੂੰ ਪੰਜਾਬ ਨੇ ਦਿੱਲੀ ਨੂੰ 75-56 ਅੰਕਾਂ ਨਾਲ ਹਰਾ ਕੇ ਟੂਰਨਾਮੈਂਟ ਦੀ ਟਰਾਫੀ ਤੇ ਕਬਜਾ ਕੀਤਾ। ਇਸਦੇ ਨਾਲ ਹੀ ਤੀਜੇ ਸਥਾਨ ਦੇ ਲਈ ਹੋਏ ਮੈਚ ਵਿੱਚ ਹਰਿਆਣਾ ਨੇ ਆਈਬੀਐਸਓ ਨੂੰ 82-62 ਅੰਕਾਂ ਨਾਲ ਹਰਾਇਆ।
ਇਨਾਮ ਵੰਡ ਸਮਾਰੋਹ ’ਚ ਪਹੁੰਚੇ ਵਿਧਾਇਕ ਪਟਿਆਲਾ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਦੀ ਟੀਮ ਨੂੰ ਜੇਤੂ ਰਹਿਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਬੱਚਿਆਂ ਦਾ ਸਿੱਖਿਆ ਅਤੇ ਖੇਡਾਂ ’ਚ ਸਰਵਪੱਖੀ ਵਿਕਾਸ ਹੋਵੇ। ਇਸ ਦਾ ਪ੍ਰਤੱਖ ਨਤੀਜਾ ਹੈ ਕਿ ਪੰਜਾਬ ਦੇ ਅੰਡਰ 19 ਲੜਕਿਆਂ ਨੇ ਬਾਸਕਟਬਾਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸਭਿਆਚਾਰ ਨੂੰ ਵਿਕਸਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ, ਜਿਸ ’ਚ ਇਸ ਸਾਲ 4.5 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ 11 ਹਜ਼ਾਰ ਖਿਡਾਰੀਆਂ ਨੂੰ 8.5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ।
ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਪਟਿਆਲਾ ਨੇ ਦੱਸਿਆ ਕਿ ਸਮਾਪਨ ਸਮਾਰੋਹ ਸਮੇਂ ਹੋਏ ਸੱਭਿਆਚਾਰਕ ਪ੍ਰੋਗਰਾਮ ਤਹਿਤ ਓਲਡ ਪੁਲਿਸ ਲਾਈਨ ਸਕੂਲ ਦੀਆਂ ਲੜਕੀਆਂ ਵੱਲੋਂ ਗਿੱਧਾ, ਸਕੂਲ ਆਫ ਐਮੀਨੈਂਸ ਫੀਲਖਾਨਾਂ ਪਟਿਆਲਾ ਨੇ ਕੁੜੀਆਂ ਦਾ ਲੋਕ ਨਾਚ ਅਤੇ ਵਿਦਿਆਰਥੀਆਂ ਨੇ ਪੰਜਾਬ ਦੇ ਪ੍ਰਚੱਲਿਤ ਅਤੇ ਪੁਰਾਤਨ ਲੋਕ ਸਾਜਾਂ ਨੂੰ ਵਜਾ ਕੇ ਰੰਗ ਬੰਨ੍ਹਿਆ।
ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਟਰਾਫੀਆਂ ਦਿੱਤੀਆਂ ਗਈਆਂ।
ਇਸ ਮੌਕੇ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ, ਪ੍ਰੀਤਇੰਦਰ ਘਈ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਗਰੂਰ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ, ਸਰਬਜੀਤ ਸਿੰਘ ਤੂਰ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਬ੍ਰਾਂਚ, ਹਿਮਾਂਸ਼ੂ ਸ਼ੁਕਲਾ ਆਬਜ਼ਰਵਰ ਸਕੂਲ ਗੇਮਜ ਫੈਡਰੇਸ਼ਨ ਆਫ ਇੰਡੀਆ, ਅਮਰਜੋਤ ਸਿੰਘ ਟੂਰਨਾਮੈਂਟ ਕੋਆਰਡੀਨੇਟਰ, ਮਨੋਹਰ ਲਾਲ ਸਿੰਗਲਾ, ਰਮਨਜੀਤ ਸਿੰਘ ਢਿੱਲੋਂ, ਸਰਬਜੀਤ ਸਿੰਘ ਤੂਰ, ਡਾ. ਰਜਨੀਸ਼ ਗੁਪਤਾ, ਰਾਜਿੰਦਰ ਸਿੰਘ ਚਾਨੀ ਟੂਰਨਾਮੈਂਟ ਮੀਡੀਆ ਕੋਆਰਡੀਨੇਟਰ, ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ, ਪ੍ਰਿੰਸੀਪਲ ਵਿਜੈ ਕਪੂਰ, ਕਰਮਜੀਤ ਕੌਰ, ਅਮਿਤ ਕੁਮਾਰ, ਰਾਜ ਕੁਮਾਰ, ਨਾਇਬ ਸਿੰਘ, ਬੀਰਇੰਦਰ ਸਿੰਘ, ਹਰਸ਼ਪਾਲ ਸਿੰਘ ਪੀ ਏ , ਗੁਰਪ੍ਰੀਤ ਸਿੰਘ ਨਾਮਧਾਰੀ, ਬਲਵਿੰਦਰ ਸਿੰਘ ਜੱਸਲ, ਇੰਦੂ ਬਾਲਾ, ਸਿਮਰਦੀਪ ਸਿੰਘ, ਜਗਜੀਤ ਵਾਲੀਆ, ਮਨਦੀਪ ਸਿੰਘ, ਜਸਵਿੰਦਰ ਸਿੰਘ ਚਪੜ, ਰਾਜਪਾਲ ਸਿੰਘ, ਮੱਖਣ ਸਿੰਘ, ਹਰੀਸ਼ ਕੁਮਾਰ, ਅੰਗਰੇਜ ਸ਼ਰਮਾ, ਪ੍ਰਵੇਸ਼ ਕੁਮਾਰ, ਲਲਿਤ ਮੋਦਗਿਲ, ਸੂਰਜ ਪ੍ਰਤਾਪ, ਸੁਖਵਿੰਦਰ ਕੌਰ ਸੁੱਖੀ,  ਪੰਕਜ ਭਨੋਟ ਕੋਚ ਪੰਜਾਬ, ਰਵਿੰਦਰ ਕੁਮਾਰ ਇੰਚਾਰਜ ਟੀਮ ਪੰਜਾਬ,  ਜਸਵੀਰ ਸਿੰਘ ਕੋਚ, ਪ੍ਰੋਫੈਸਰ ਤਰਲੋਕ ਸਿੰਘ ਓਲੰਪੀਅਨ, ਅਮਨਿੰਦਰ ਸਿੰਘ ਬਾਬਾ, ਗੁਰਪ੍ਰੀਤ ਸਿੰਘ ਡਾਟਾ ਐਂਟਰੀ, ਜਸਪਾਲ ਸਿੰਘ ਸੀਨੀਅਰ ਸਹਾਇਕ, ਸੁਖਦਰਸ਼ਨ ਸਿੰਘ ਚਹਿਲ ਜ਼ਿਲ੍ਹਾ ਭਾਸ਼ਾ ਖੋਜ ਅਫਸਰ, ਵੱਖ-ਵੱਖ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਪ੍ਰਿੰਸੀਪਲ,  ਹੈੱਡ ਮਾਸਟਰ, ਖੇਡ ਅਧਿਆਪਕ, ਕਰਮਚਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *