Rahul Gandhi On Farmers Protest: ਕਿਸਾਨਾਂ ਦੇ ਵਿਰੋਧ ‘ਚ ਰਾਹੁਲ ਗਾਂਧੀ ਨੇ ਜਾਰੀ ਕੀਤੀ ਕਾਂਗਰਸ ਦੀ ਪਹਿਲੀ ਗਾਰੰਟੀ, ਕਿਹਾ

13 ਫਰਵਰੀ (ਆਪਣਾ ਪੰਜਾਬ ਡੈਸਕ):

ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨ ਬਣਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ਵਿੱਚ ਰੋਸ ਪ੍ਰਦਰਸ਼ਨ ਕਰਨ ਆਏ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਰੋਕਿਆ ਜਾ ਰਿਹਾ ਹੈ। ਦੂਜੇ ਪਾਸੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਦੇ ਧਰਨੇ ਦੌਰਾਨ ਕਾਂਗਰਸ ਦੀ ਪਹਿਲੀ ਗਾਰੰਟੀ ਜਾਰੀ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਜੇਕਰ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਸਵਾਮੀਨਾਥਨ ਕਮਿਸ਼ਨ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇਗਾ।

ਕਾਂਗਰਸ ਦੀ ਭਾਰਤ ਜੋੜੋ ਨਿਆ ਯਾਤਰਾ ਲਈ ਛੱਤੀਸਗੜ੍ਹ ਪੁੱਜੇ ਰਾਹੁਲ ਗਾਂਧੀ ਨੇ ਕਿਹਾ ਹੈ, “ਦੇਸ਼ ਵਿੱਚ ਕਿਸਾਨਾਂ ਨੂੰ ਉਹ ਨਹੀਂ ਮਿਲ ਰਿਹਾ, ਜੋ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਇਸੇ ਲਈ ਕਿਸਾਨ ਦਿੱਲੀ ਵੱਲ ਜਾ ਰਹੇ ਹਨ, ਪਰ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਕਿਸਾਨ ਤਾਂ ਕਹਿ ਰਹੇ ਹਨ – ਸਾਨੂੰ ਸਾਡੀ ਮਿਹਨਤ ਦਾ ਫਲ ਮਿਲਣਾ ਚਾਹੀਦਾ ਹੈ।

Leave a Reply

Your email address will not be published. Required fields are marked *