ਭਾਸ਼ਾ ਵਿਭਾਗ ਵੱਲੋਂ ਕੱਵਾਲੀ ਦਰਬਾਰ 7 ਮਾਰਚ ਨੂੰ

ਪਟਿਆਲਾ 5 ਮਾਰਚ(ਆਪਣਾ ਪੰਜਾਬੀ ਡੈਸਕ):   ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ 7 ਮਾਰਚ ਨੂੰ ਇੱਥੇ ਸ਼ੇਰਾਂ ਵਾਲਾ ਗੇਟ ਵਿਖੇ ਸਥਿਤ ਮੁੱਖ ਦਫ਼ਤਰ ਦੇ ਓਪਨ ਏਅਰ ਥੀਏਟਰ ’ਚ ਮਹਿਫ਼ਿਲ ਏ ਕੱਵਾਲੀ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਉੱਘੇ ਕੱਵਾਲ ਨੀਲੇ ਖ਼ਾਨ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ।

ਇਸ ਸਬੰਧੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ 7 ਮਾਰਚ ਵੀਰਵਾਰ ਸ਼ਾਮ 5 ਸ਼ੁਰੂ ਹੋਣ ਵਾਲੇ ਇਸ ਸਮਾਗਮ ’ਚ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ਼੍ਰੀ ਕਮਲ ਕਿਸ਼ੋਰ ਯਾਦਵ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸ਼੍ਰੋਮਣੀ ਉਰਦੂ ਸਾਹਿਤਕਾਰ ਡਾ. ਨਾਸ਼ਿਰ ਨਕਵੀ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਸ਼੍ਰੋਮਣੀ ਉਰਦੂ ਸਾਹਿਤਕਾਰ ਡਾ. ਰੁਬੀਨਾ ਸ਼ਬਨਮ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ। ਇਸ ਸਮਾਗਮ ਲਈ ਵਿਭਾਗ ਵੱਲੋਂ ਸਭ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *