ਧਰਮਵੀਰ ਗਾਂਧੀ ਨੇ 14587 ਜਿੱਤ ਚੁਕਿਆ ਹੈ ਅਤੇ ਇਸ ਦੀ ਘੋਸ਼ਣਾ ਹੋ ਚੁਕੀ ਹੈ ਕਿ ਉਹਨਾਂ ਨੂੰ ਸਰਟੀਫਿਕੇਟ ਦੇ ਦਿੱਤਾ ਗਿਆ ਹੈ ਪ੍ਰਸ਼ਾਸਨ ਵਲੋਂ ਵਲੋਂ ਧਰਮਵੀਰ ਗਾਂਧੀ ਦੀ ਜਿੱਤ ਘੋਸ਼ਿਤ ਕੀਤੀ ਗਈ ਹੈ। ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਪੰਜਾਬ ਰਾਜ ਵਿੱਚ ਡਾ: ਧਰਮਵੀਰ ਗਾਂਧੀ ਜੇਤੂ ਬਣ ਕੇ ਉੱਭਰੇ। ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ: ਧਰਮਵੀਰ ਗਾਂਧੀ 293795 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਡਾ. ਬਲਬੀਰ ਸਿੰਘ 278617 ਵੋਟਾਂ ਨਾਲ ਦੂਜੇ ਸਥਾਨ ‘ਤੇ ਚੱਲ ਰਹੇ ਹਨ ਜਦਕਿ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ 277332 ਵੋਟਾਂ ਨਾਲ ਤੀਜੇ ਸਥਾਨ ‘ਤੇ ਚੱਲ ਰਹੀ ਹੈ। ਚੋਣ ਕਮਿਸ਼ਨ ਦੇ ਰੁਝਾਨਾਂ ਮੁਤਾਬਕ ਪੰਜਾਬ ‘ਚ ਕਾਂਗਰਸ ਛੇ ਸੀਟਾਂ ‘ਤੇ ਅੱਗੇ ਹੈ, ਜਦਕਿ ਆਮ ਆਦਮੀ ਪਾਰਟੀ (ਆਪ) ਤਿੰਨ ਸੀਟਾਂ ‘ਤੇ ਅੱਗੇ ਹੈ। ਅੰਮ੍ਰਿਤਸਰ, ਜਲੰਧਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਪਟਿਆਲਾ ਅਤੇ ਲੁਧਿਆਣਾ ਹਲਕਿਆਂ ‘ਚ ਕਾਂਗਰਸ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ, ਜਦਕਿ ਹੁਸ਼ਿਆਰਪੁਰ, ਸੰਗਰੂਰ ਅਤੇ ਆਨੰਦਪੁਰ ਸਾਹਿਬ ‘ਚ ‘ਆਪ’ ਉਮੀਦਵਾਰ ਅੱਗੇ ਚੱਲ ਰਹੇ ਹਨ। ਅੰਮ੍ਰਿਤਸਰ ‘ਚ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਆਪਣੇ ਨਜ਼ਦੀਕੀ ਵਿਰੋਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਰੁਨਜੀਤ ਸਿੰਘ ਸੰਧੂ ਤੋਂ 7,817 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ ਅਤੇ ਫਤਹਿਗੜ੍ਹ ਸਾਹਿਬ ‘ਚ ਕਾਂਗਰਸ ਦੇ ਉਮੀਦਵਾਰ ਅਮਰ ਸਿੰਘ ਜੋ ਕਿ ਮੌਜੂਦਾ ਸੰਸਦ ਮੈਂਬਰ ਹਨ। ‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ ਦੇ ਮੁਕਾਬਲੇ 15,434 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। ਜਲੰਧਰ ਰਿਜ਼ਰਵ ਹਲਕੇ ਤੋਂ ਕਾਂਗਰਸ ਪਾਰਟੀ ਦੇ ਚਰਨਜੀਤ ਸਿੰਘ ਚੰਨੀ ਆਪਣੇ ਨੇੜਲੇ ਵਿਰੋਧੀ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਤੋਂ ਕਾਫੀ ਅੱਗੇ ਚੱਲ ਰਹੇ ਹਨ। ਚੰਨੀ 61,882 ਵੋਟਾਂ ਨਾਲ ਅੱਗੇ ਹਨ। ਲੁਧਿਆਣਾ ਵਿੱਚ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਤੋਂ ਪਿੱਛੇ ਚੱਲ ਰਹੇ ਹਨ।
Related Posts
ਵਿਧਾਨ ਸਭਾ ਦੀ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਲਈ ਭਲਾਈ ਕਮੇਟੀ ਨੇ ਘੋਖੀਆਂ ਕੇਂਦਰ ਤੇ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ
- ApnaPunjab
- September 26, 2024
- 0
ਪਟਿਆਲਾ, 26 ਸਤੰਬਰ: ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਅੱਜ ਪਟਿਆਲਾ ਵਿਖੇ ਕੇਂਦਰ ਅਤੇ ਪੰਜਾਬ […]
ਐਮਬੀਬੀਐਸ 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ
- ApnaPunjab
- October 30, 2024
- 0
ਪਟਿਆਲਾ, 30 ਅਕਤੂਬਰ: ਸਰਕਾਰੀ ਮੈਡੀਕਲ ਕਾਲਜ ਪਟਿਆਲਾ ‘ਚ ਚਿੱਟੇ ਕੋਟ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੈਡੀਕਲ ਕਾਲਜ ਵਿਖੇ ਦਾਖ਼ਲ ਹੋਏ ਐਮਬੀਬੀਐਸ 2024 ਬੈਚ […]
ਪੰਜਾਬੀ ਯੂਨੀਵਰਸਿਟੀ ਅਲੂਮਨੀ ਵਿੱਚ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੀ ਹਰ ਮਦਦ ਕਰਨ ਦਾ ਅਹਿਦ
- ApnaPunjab
- April 24, 2024
- 0
ਪਟਿਆਲਾ, 24 ਅਪ੍ਰੈਲ (ਆਪਣਾ ਪੰਜਾਬੀ ਡੈਸਕ): ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਜਿੰਨਾ ਚਿਰ ਪੰਜਾਬੀ ਲੋਕ ਪੰਜਾਬੀ ਯੂਨੀਵਰਸਿਟੀ ਦੇ ਨਾਲ਼ ਖੜ੍ਹੇ […]