ਧਰਮਵੀਰ ਗਾਂਧੀ ਨੇ 14587 ਜਿੱਤ ਚੁਕਿਆ ਹੈ ਅਤੇ ਇਸ ਦੀ ਘੋਸ਼ਣਾ ਹੋ ਚੁਕੀ ਹੈ ਕਿ ਉਹਨਾਂ ਨੂੰ ਸਰਟੀਫਿਕੇਟ ਦੇ ਦਿੱਤਾ ਗਿਆ ਹੈ ਪ੍ਰਸ਼ਾਸਨ ਵਲੋਂ ਵਲੋਂ ਧਰਮਵੀਰ ਗਾਂਧੀ ਦੀ ਜਿੱਤ ਘੋਸ਼ਿਤ ਕੀਤੀ ਗਈ ਹੈ। ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਪੰਜਾਬ ਰਾਜ ਵਿੱਚ ਡਾ: ਧਰਮਵੀਰ ਗਾਂਧੀ ਜੇਤੂ ਬਣ ਕੇ ਉੱਭਰੇ। ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ: ਧਰਮਵੀਰ ਗਾਂਧੀ 293795 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਡਾ. ਬਲਬੀਰ ਸਿੰਘ 278617 ਵੋਟਾਂ ਨਾਲ ਦੂਜੇ ਸਥਾਨ ‘ਤੇ ਚੱਲ ਰਹੇ ਹਨ ਜਦਕਿ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ 277332 ਵੋਟਾਂ ਨਾਲ ਤੀਜੇ ਸਥਾਨ ‘ਤੇ ਚੱਲ ਰਹੀ ਹੈ। ਚੋਣ ਕਮਿਸ਼ਨ ਦੇ ਰੁਝਾਨਾਂ ਮੁਤਾਬਕ ਪੰਜਾਬ ‘ਚ ਕਾਂਗਰਸ ਛੇ ਸੀਟਾਂ ‘ਤੇ ਅੱਗੇ ਹੈ, ਜਦਕਿ ਆਮ ਆਦਮੀ ਪਾਰਟੀ (ਆਪ) ਤਿੰਨ ਸੀਟਾਂ ‘ਤੇ ਅੱਗੇ ਹੈ। ਅੰਮ੍ਰਿਤਸਰ, ਜਲੰਧਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਪਟਿਆਲਾ ਅਤੇ ਲੁਧਿਆਣਾ ਹਲਕਿਆਂ ‘ਚ ਕਾਂਗਰਸ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ, ਜਦਕਿ ਹੁਸ਼ਿਆਰਪੁਰ, ਸੰਗਰੂਰ ਅਤੇ ਆਨੰਦਪੁਰ ਸਾਹਿਬ ‘ਚ ‘ਆਪ’ ਉਮੀਦਵਾਰ ਅੱਗੇ ਚੱਲ ਰਹੇ ਹਨ। ਅੰਮ੍ਰਿਤਸਰ ‘ਚ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਆਪਣੇ ਨਜ਼ਦੀਕੀ ਵਿਰੋਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਰੁਨਜੀਤ ਸਿੰਘ ਸੰਧੂ ਤੋਂ 7,817 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ ਅਤੇ ਫਤਹਿਗੜ੍ਹ ਸਾਹਿਬ ‘ਚ ਕਾਂਗਰਸ ਦੇ ਉਮੀਦਵਾਰ ਅਮਰ ਸਿੰਘ ਜੋ ਕਿ ਮੌਜੂਦਾ ਸੰਸਦ ਮੈਂਬਰ ਹਨ। ‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ ਦੇ ਮੁਕਾਬਲੇ 15,434 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। ਜਲੰਧਰ ਰਿਜ਼ਰਵ ਹਲਕੇ ਤੋਂ ਕਾਂਗਰਸ ਪਾਰਟੀ ਦੇ ਚਰਨਜੀਤ ਸਿੰਘ ਚੰਨੀ ਆਪਣੇ ਨੇੜਲੇ ਵਿਰੋਧੀ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਤੋਂ ਕਾਫੀ ਅੱਗੇ ਚੱਲ ਰਹੇ ਹਨ। ਚੰਨੀ 61,882 ਵੋਟਾਂ ਨਾਲ ਅੱਗੇ ਹਨ। ਲੁਧਿਆਣਾ ਵਿੱਚ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਤੋਂ ਪਿੱਛੇ ਚੱਲ ਰਹੇ ਹਨ।
Related Posts
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ApnaPunjab
- March 28, 2024
- 0
ਪਟਿਆਲਾ, 28 ਮਾਰਚ, 2024 (ਆਪਣਾ ਪੰਜਾਬੀ ਡੈਸਕ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ […]
ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਜ਼ਿਲ੍ਹੇ ’ਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਹੋਈ ਬੈਠਕ
- ApnaPunjab
- July 9, 2024
- 0
ਪਟਿਆਲਾ, 9 ਜੁਲਾਈ: ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਜ਼ਿਲ੍ਹੇ ’ਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਕੰਚਨ ਦੀ ਅਗਵਾਈ […]
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ:
- ApnaPunjab
- April 29, 2024
- 0
ਚੰਡੀਗੜ੍ਹ/ਜਲੰਧਰ, 29 ਅਪ੍ਰੈਲ (ਆਪਣਾ ਪੰਜਾਬੀ ਡੈਸਕ): ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ […]