ਸ੍ਰੀ ਮੁਕਤਸਰ ਸਾਹਿਬ, 16 ਜੁਲਾਈ
ਵਾਤਾਵਰਣ ਨੂੰ ਹਰਾਂ-ਭਰਾਂ ਬਣਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੱਦੇਨਜਰ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਬੀ.ਡੀ.ਪੀ.ਓ ਦਫਤਰ ਮਲੋਟ ਵਿਖੇ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਗਏ।
ਇਸ ਮੌਕੇ ਉਹਨਾਂ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਅਤੇ ਹਰਿਆਵਲ ਦੇ ਮੱਦੇਨਜ਼ਰ ਹਰ ਇਨਸਾਨ ਨੂੰ ਚੱਲ ਰਹੇ ਵਣ ਮਹਾਂ ਉਤਸਵ ਵਿੱਚ ਆਪਣਾ ਬਣਦਾ ਸਹਿਯੋਗ ਜਰੂਰ ਪਾਉਣਾ ਚਾਹੀਦਾ ਹੈ ਤਾਂ ਸਾਨੂੰ ਆਕਸੀਜਨ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਇਸ ਮੌਕੇ ਬੀ.ਡੀ.ਪੀ.ਓ ਦਫਤਰ ਦਾ ਸਮੂਹ ਸਟਾਫ ਵੀ ਮੌਜੂਦ ਸਨ।