4 Dec ((ਆਪਣਾ ਪੰਜਾਬੀ ਬਿਊਰੋ ) :
ਪੰਜਾਬ ਪੁਲਿਸ ਦੀ ਚੌਕਸੀ ਦੇ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਤੇ ਹਮਲੇ ਦੀ ਯੋਜਨਾ ਨੂੰ ਅਸਫਲ ਕਰ ਦਿੱਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਇਆ ਕਰਕੇ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੇਵਾ ਕਰ ਰਹੇ ਸਨ, ਜਿਸ ਦੌਰਾਨ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਲਈ ਕਾਫੀ ਸਖ਼ਤ ਪ੍ਰਬੰਧ ਕੀਤੇ ਸਨ। ਇਸੇ ਦੌਰਾਨ, ਅੱਜ ਸਵੇਰੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਨੂੰ ਖਰਾਬ ਕਰਨ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਗਿਆ, ਜਿਸਦਾ ਸਹਿਰ ਪੰਜਾਬ ਪੁਲਿਸ ਨੂੰ ਜਾਂਦਾ ਹੈ।