ਪਟਿਆਲਾ, 19 ਜੂਨ: ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 ਤੇ 32 ਬੋਰ ਦੇ 3-3 ਪਿਸਟਲ, 315 ਬੋਰ ਦਾ […]
Category: Prominent
Prominent
21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ
ਪਟਿਆਲਾ, 19 ਜੂਨ: 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 […]
ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ
ਪਟਿਆਲਾ 16 ਜੂਨ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ […]
ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ
ਪਟਿਆਲਾ, 16 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ। ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ। ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ ‘ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਫ਼ੌਜ ਦੀ ਮਹਿਲਾ ਸੀਨੀਅਰ ਅਫ਼ਸਰ ਵੱਲੋਂ ਸਨਮਾਨ
ਪਟਿਆਲਾ, 11 ਜੂਨ: ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਹਿਯੋਗ ਅਤੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਪਾਏ ਯੋਗਦਾਨ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਦਾ ਸਨਮਾਨ ਕੀਤਾ ਗਿਆ। ਫ਼ੌਜ ਦੇ ਸੀਨੀਅਰ ਅਧਿਕਾਰੀ ਵੱਲੋਂ ਕਮਿਸ਼ਨਰ ਪਟਿਆਲਾ ਮੰਡਲ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਮੁਲਾਕਾਤ ਕਰਕੇ ਭਾਰਤੀ ਫ਼ੌਜ, ਸਿਵਲ ਪ੍ਰਸ਼ਾਸਨ ਸਮੇਤ ਹੋਰ ਸੁਰੱਖਿਆ ਬਲਾਂ ਵਿਚਕਾਰ ਬਿਹਤਰ ਤਾਲਮੇਲ ’ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਅਜਿਹੇ ਤਾਲਮੇਲ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਆਮ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਜ਼ਰੂਰੀ ਸੇਵਾਵਾਂ ਅਤੇ ਸੁਰੱਖਿਆ ਸਹਾਇਤਾ ਪ੍ਰਦਾਨ ਕਰਨ ਵਿੱਚ ਸਾਂਝੇ ਯਤਨਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਫ਼ੌਜ ਦੇ ਅਧਿਕਾਰੀਆਂ ਨੇ ਕਿਹਾ, “ਸਾਡੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਵਿੱਚ ਸਿਵਲ ਪ੍ਰਸ਼ਾਸਨ ਦੇ ਮਹੱਤਵਪੂਰਨ ਯੋਗਦਾਨ ਨੇ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਤੁਰੰਤ ਪ੍ਰਤੀਕਿਰਿਆ, ਖੇਤਰੀ ਗਿਆਨ, ਅਤੇ ਸਰੋਤਾਂ ਨੂੰ ਜੁਟਾਉਣ ਅਤੇ ਮੌਕ ਡਰਿਲ ਕਰਨ ਦੀ ਯੋਗਤਾ ਨੇ ਫ਼ੌਜ ਨੂੰ ਵੱਖ-ਵੱਖ ਚੁਣੌਤੀਆਂ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲੇ ਨਿਰੰਤਰ ਸਹਿਯੋਗ ਲਈ ਤਹਿ ਦਿਲੋਂ ਧੰਨਵਾਦੀ ਹਾਂ।” ਇਸ ਮੌਕੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੀ ਫ਼ੌਜ ਨਾਲ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਾਰਤੀ ਫ਼ੌਜ ਨੇ ਨਾਗਰਿਕਾਂ ਦੇ ਨਾਲ-ਨਾਲ ਰਾਸ਼ਟਰੀ ਸੇਵਾ ਵਿੱਚ ਸਿਵਲ ਡਿਫੈਂਸ, ਹੋਮ ਗਾਰਡ ਅਤੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੱਤੀ। ਇਸ ਮੌਕੇ ਭਾਰਤੀ ਫ਼ੌਜ ਨੇ ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ, ਦੋਵਾਂ ਅਧਿਕਾਰੀਆਂ ਨੇ ਸਮਾਰੋਹ ਦਾ ਹਿੱਸਾ ਬਣਨ ‘ਤੇ ਮਾਣ ਪ੍ਰਗਟ ਕੀਤਾ ਅਤੇ ਫ਼ੌਜ ਵੱਲੋਂ ਕੀਤੀ ਗਈ ਸਾਰਥਕ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਪੂਰੇ ਸਮਰਪਣ ਅਤੇ ਏਕਤਾ ਨਾਲ ਇਸੇ ਤਰ੍ਹਾਂ ਕੰਮ ਕਰਦਾ ਰਹੇਗਾ। ਭਾਰਤੀ ਫ਼ੌਜ ਨੇ ਸਿਵਲ ਪ੍ਰਸ਼ਾਸਨ ਨੂੰ ਆਫ਼ਤ ਪ੍ਰਬੰਧਨ ਲਈ ਕੀਤੇ ਯਤਨਾਂ ਲਈ ਵੀ ਸਨਮਾਨਿਤ ਕੀਤਾ। ਸਥਾਨਕ ਫ਼ੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਫ਼ੌਜ ਲੌਜਿਸਟਿਕਸ, ਬੁਨਿਆਦੀ ਢਾਂਚਾ ਅਤੇ ਭਾਈਚਾਰਕ ਸ਼ਮੂਲੀਅਤ ਸਮੇਤ ਵੱਖ-ਵੱਖ ਪਹਿਲੂਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਭੂਮਿਕਾ ਦੀ ਸ਼ਲਾਘਾ ਕਰਦੀ ਹੈ।
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 25 ਜੂਨ ਤੋਂ
ਪਟਿਆਲਾ, 11 ਜੂਨ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ […]
ਰਾਜਪੁਰਾ, ਸਮਾਣਾ ਅਤੇ ਨਾਭਾ ਵਿੱਚ ਵੀ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਲਗਾਏ ਗਏ ਬੂਟੇ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਮੋਹਾਲੀ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ “ਹਰ ਕੋਈ-ਇੱਕ ਦਰਖਤ” ਪੰਜਾਬ ਰਾਜ ਵਿੱਚ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਜਿਲ੍ਹਾ […]
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 3 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ […]
ਸਮਾਣਾ ਬਲਾਕ ਦੇ ਅੱਧਾ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਮਾਹਰਾਂ ਨੇ ਕੀਤਾ ਜਾਗਰੂਕ
ਸਮਾਣਾ/ਪਟਿਆਲਾ, 2 ਜੂਨ: ਪਟਿਆਲਾ ਜ਼ਿਲ੍ਹੇ ਦੇ ਸਮਾਣਾ ਬਲਾਕ ਦੇ ਪਿੰਡ ਅਸਰ ਪੁਰ, ਨੱਸੂ ਪੁਰ, ਦੁੱਲੜ, ਬਿਜਲਪੁਰ, ਸੈਦੀਪੁਰ, ਲਾਲੀਨਾ ਤੇ ਚੁਪਕੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ […]