21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ

ਪਟਿਆਲਾ, 19 ਜੂਨ:    21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 […]

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਫ਼ੌਜ ਦੀ ਮਹਿਲਾ ਸੀਨੀਅਰ ਅਫ਼ਸਰ ਵੱਲੋਂ ਸਨਮਾਨ

ਪਟਿਆਲਾ, 11 ਜੂਨ:               ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਪਟਿਆਲਾ ‌ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਹਿਯੋਗ ਅਤੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਪਾਏ ਯੋਗਦਾਨ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਦਾ ਸਨਮਾਨ ਕੀਤਾ ਗਿਆ।                ਫ਼ੌਜ ਦੇ ਸੀਨੀਅਰ ਅਧਿਕਾਰੀ ਵੱਲੋਂ ਕਮਿਸ਼ਨਰ ਪਟਿਆਲਾ ਮੰਡਲ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਮੁਲਾਕਾਤ ਕਰਕੇ ਭਾਰਤੀ ਫ਼ੌਜ, ਸਿਵਲ ਪ੍ਰਸ਼ਾਸਨ ਸਮੇਤ ਹੋਰ ਸੁਰੱਖਿਆ ਬਲਾਂ ਵਿਚਕਾਰ ਬਿਹਤਰ ਤਾਲਮੇਲ ’ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਅਜਿਹੇ ਤਾਲਮੇਲ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਆਮ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਜ਼ਰੂਰੀ ਸੇਵਾਵਾਂ ਅਤੇ ਸੁਰੱਖਿਆ ਸਹਾਇਤਾ ਪ੍ਰਦਾਨ ਕਰਨ ਵਿੱਚ ਸਾਂਝੇ ਯਤਨਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।               ਫ਼ੌਜ ਦੇ ਅਧਿਕਾਰੀਆਂ ਨੇ ਕਿਹਾ, “ਸਾਡੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਵਿੱਚ ਸਿਵਲ ਪ੍ਰਸ਼ਾਸਨ ਦੇ ਮਹੱਤਵਪੂਰਨ ਯੋਗਦਾਨ ਨੇ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਤੁਰੰਤ ਪ੍ਰਤੀਕਿਰਿਆ, ਖੇਤਰੀ ਗਿਆਨ, ਅਤੇ ਸਰੋਤਾਂ ਨੂੰ ਜੁਟਾਉਣ ਅਤੇ ਮੌਕ ਡਰਿਲ ਕਰਨ ਦੀ ਯੋਗਤਾ ਨੇ ਫ਼ੌਜ ਨੂੰ ਵੱਖ-ਵੱਖ ਚੁਣੌਤੀਆਂ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲੇ ਨਿਰੰਤਰ ਸਹਿਯੋਗ ਲਈ ਤਹਿ ਦਿਲੋਂ ਧੰਨਵਾਦੀ ਹਾਂ।”               ਇਸ ਮੌਕੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੀ ਫ਼ੌਜ ਨਾਲ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।               ਭਾਰਤੀ ਫ਼ੌਜ ਨੇ ਨਾਗਰਿਕਾਂ ਦੇ ਨਾਲ-ਨਾਲ ਰਾਸ਼ਟਰੀ ਸੇਵਾ ਵਿੱਚ ਸਿਵਲ ਡਿਫੈਂਸ, ਹੋਮ ਗਾਰਡ ਅਤੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੱਤੀ।               ਇਸ ਮੌਕੇ ਭਾਰਤੀ ਫ਼ੌਜ ਨੇ ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ, ਦੋਵਾਂ ਅਧਿਕਾਰੀਆਂ ਨੇ ਸਮਾਰੋਹ ਦਾ ਹਿੱਸਾ ਬਣਨ ‘ਤੇ ਮਾਣ ਪ੍ਰਗਟ ਕੀਤਾ ਅਤੇ ਫ਼ੌਜ ਵੱਲੋਂ ਕੀਤੀ ਗਈ ਸਾਰਥਕ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਪੂਰੇ ਸਮਰਪਣ ਅਤੇ ਏਕਤਾ ਨਾਲ ਇਸੇ ਤਰ੍ਹਾਂ ਕੰਮ ਕਰਦਾ ਰਹੇਗਾ।               ਭਾਰਤੀ ਫ਼ੌਜ ਨੇ ਸਿਵਲ ਪ੍ਰਸ਼ਾਸਨ ਨੂੰ ਆਫ਼ਤ ਪ੍ਰਬੰਧਨ ਲਈ ਕੀਤੇ ਯਤਨਾਂ ਲਈ ਵੀ ਸਨਮਾਨਿਤ ਕੀਤਾ। ਸਥਾਨਕ ਫ਼ੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਫ਼ੌਜ ਲੌਜਿਸਟਿਕਸ, ਬੁਨਿਆਦੀ ਢਾਂਚਾ ਅਤੇ ਭਾਈਚਾਰਕ ਸ਼ਮੂਲੀਅਤ ਸਮੇਤ ਵੱਖ-ਵੱਖ ਪਹਿਲੂਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਭੂਮਿਕਾ ਦੀ ਸ਼ਲਾਘਾ ਕਰਦੀ ਹੈ।

ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ

ਪਟਿਆਲਾ, 3 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਨੀਤੀ ਦੇ ਠੋਸ […]

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 28 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ ‘ਆਪ ਸਰਕਾਰ, ਆਪ ਕੇ ਦੁਆਰ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਵਿਆਪਕ ਗੱਲਬਾਤ ਦੌਰਾਨ […]

ਯੋਗਾ ਰਾਹੀਂ ਨੌਜਵਾਨਾਂ ਨੂੰ ਮਿਲ ਰਹੀ ਨਵੀਂ ਰਾਹਦਾਰੀ

ਪਟਿਆਲਾ 28 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਛੱਡਣ ਦੇ ਇਛੁੱਕ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ ਤੇ ਮਜਬੂਤ ਬਣਾਉਣ ਲਈ […]

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

ਪਟਿਆਲਾ, 12 ਮਈ: ਪਟਿਆਲਾ ਜ਼ਿਲ੍ਹੇ ਵਿੱਚ ਦੋ ਸਾਲ ਪਹਿਲਾਂ ਆਏ ਹੜ੍ਹਾਂ ਦੇ ਮੱਦੇਨਜ਼ਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਤੇ ਭਵਿੱਖ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ […]

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਿਆਲਾ ਜ਼ਿਲ੍ਹੇ ਨੂੰ ਨੋ ਡਰੋਨ ਜ਼ੋਨ ਐਲਾਨਿਆ

ਪਟਿਆਲਾ, 9 ਮਈ: ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ […]

ਭੁੱਲੇ ਹੋਏ ANZACs ਦਾ ਸਨਮਾਨ: ਸਿੱਖ ਅਤੇ ਪੰਜਾਬ ਰੈਜੀਮੈਂਟ ਦੇ ਪਹਿਲੇ ਵਿਸ਼ਵ ਯੁੱਧ ਦੇ ਬਲੀਦਾਨ ਨੂੰ ਯਾਦ ਕਰਨ ਲਈ ਮਨੂ ਸਿੰਘ ਦਾ ਧਰਮ ਯੁੱਧ

ਚੰਡੀਗੜ੍ਹ, 8 ਮਈ, 2025 – ਬਹਾਦਰੀ ਅਤੇ ਸਾਂਝੇ ਇਤਿਹਾਸ ਨੂੰ ਇੱਕ ਭਾਵੁਕ ਸ਼ਰਧਾਂਜਲੀ ਵਜੋਂ, ਮਨਪ੍ਰੀਤ ਸਿੰਘ, ਜਿਸਨੂੰ ਮਨੂ ਸਿੰਘ ਵਜੋਂ ਵੀ ਜਾਣਿਆ ਜਾਂਦਾ ਹੈ, ਇੱਕ […]

ਪਟਿਆਲਾ ਜ਼ਿਲ੍ਹੇ ਦੀਆਂ 6 ਅਨਾਜ ਮੰਡੀਆਂ ‘ਚ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ-ਡੀ.ਸੀ.

ਪਟਿਆਲਾ, 2 ਮਈ: ਪਟਿਆਲਾ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਬੀਤੀ ਸ਼ਾਮ ਤੱਕ ਖਰੀਦੀ ਸਾਰੀ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ ਹੋਈ […]

ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਕੀਤੇ ਜਾ ਰਿਹਾ ਲੈਸ : ਹਰਮੀਤ ਸਿੰਘ ਪਠਾਣਮਾਜਰਾ

ਸਨੌਰ/ਪਟਿਆਲਾ, 2 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ […]