ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਚੰਡੀਗੜ੍ਹ 19 ਨਵੰਬਰ 2024 (ਆਪਣਾ ਪੰਜਾਬੀ ਡੈਸਕ):  ਮਾਧਵੀ ਕਟਾਰੀਆ, ਕਮਿਸ਼ਨਰ ਦਿਵਿਆਂਗ (ਡਿਸਬੇਲਿਟੀ) ਚੰਡੀਗੜ੍ਹ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੀ ਪਿੰਡ ਪਲਸੌਰਾ ਸੈਕਟਰ […]

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੰਗਰੂਰ, 19 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ […]

ਨਸ਼ਾ ਮੁਕਤ ਪਿੰਡਾਂ ਲਈ ਲਾਮਬੰਦ ਹੋਣ ਗ੍ਰਾਮ ਪੰਚਾਇਤਾਂ ਦੇ ਮੈਂਬਰ-ਡਾ. ਬਲਬੀਰ ਸਿੰਘ

ਪਟਿਆਲਾ, 19 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ […]

ਮਹਿਲਾ ਕਮਿਸ਼ਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਸਪਸ਼ਟੀਕਰਨ ਦੇਣ ਲਈ 19 ਨਵੰਬਰ ਨੂੰ ਤਲਬ

ਚੰਡੀਗੜ੍ਹ, 18 ਨਵੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ […]

ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ-ਡਾ. ਪ੍ਰੀਤੀ ਯਾਦਵ

ਪਟਿਆਲਾ, 18 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ 6276 ਪੰਚਾਂ […]

ਖੇਤੀਬਾੜੀ ਅਫਸਰਾਂ ਵੱਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ

ਘਨੌਰ/ਪਟਿਆਲਾ 18 ਨਵੰਬਰ:             ਮੁੱਖ ਖੇਤੀਬਾੜੀ ਅਫਸਰ ਡਾ: ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਵੱਲੋਂ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ । ਅਨੁਰਾਗ ਅੱਤਰੀ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਵੀ ਚੈਕਿੰਗ ਕੀਤੀ ਗਈ । ਉਹਨਾ ਕਿਹਾ ਕਿ ਖਾਦਾਂ ਦੀ ਜਮ੍ਹਾਖੋਰੀ ਕਰਨ ਵਾਲਿਆਂ ਅਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨਾਂ ਕਿਹਾ ਕਿ ਖੇਤੀਬਾੜੀ ਅਫਸਰਾਂ ਵਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ ਰਹਿਣਗੀਆਂ । ਉਹਨਾਂ ਦੱਸਿਆ ਕਿ ਕਈ ਵਿਕਰੇਤਾ ਡੀ.ਏ.ਪੀ. ਖਾਦ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਖਾਦ ਦੇਣ ਤੋ ਮਨਾ ਕਰ ਦਿੰਦੇ ਹਨ ਜਾਂ ਖਾਦ ਨੂੰ ਵੱਧ ਕੀਮਤ ਤੇ ਵੇਚਦੇ ਹਨ । ਚੈਕਿੰਗ ਕਰਨ ਦੌਰਾਨ ਜੇਕਰ ਅਜਿਹਾ ਕੋਈ ਵਿਕਰੇਤਾ ਫੜਿਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।  ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਨੇ ਮ/ਸ ਗੋਇਲ ਫਰਟੀਲਾਈਜ਼ਰ ਐਂਡ ਪੈਸਟੀਸਾਈਡ ਅਜਰਾਵਰ, ਮ/ਸ ਨਿਊ ਬਾਤਿਸ਼ ਫਰਟੀਲਾਈਜ਼ਰ ਅਜਰਾਵਰ, ਮ/ਸ ਸ਼ੈਂਕੀ ਐਂਟਰਪਰਾਈਜ਼ਿਜ਼ ਮੰਡੌਲੀ, ਮ/ਸ ਨਿਊ ਕਿਸਾਨ ਸੇਵਾ ਸੈਂਟਰ ਕੁਥਾਖੇੜੀ, ਮ/ਸ ਫਾਰਮਰਜ਼ ਪੈਸਟੀਸਾਈਡ ਨਸੀਰਪੁਰ, ਮ/ਸ ਭੋਗਰਾ ਫਰਟੀਲਾਈਜ਼ਰ ਹਰੀਗੜ੍ਹ, ਮ/ਸ ਅੱਗਰਵਾਲ ਖਾਦ ਭੰਡਾਰ ਘਨੌਰ , ਮ/ਸ ਕਿਸਾਨ ਖਾਦ ਸਟੋਰ ਘਨੌਰ ਅਤੇ ਮ/ਸ ਸ਼ਿਰੀ ਲਕਸ਼ਮੀ ਪੈਸਟੀਸਾਈਡ ਸਟੋਰ ਘਨੌਰ ਦੇ ਡੀ.ਏ.ਪੀ. ਖਾਦਾਂ ਦੀ ਚੈਕਿੰਗ ਕੀਤੀ ।

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ

ਰਾਜਪੁਰਾ, 16 ਨਵੰਬਰ: ਖੇਤੀਬਾੜੀ ਅਫ਼ਸਰ ਰਾਜਪੁਰਾ ਜਪਿੰਦਰ ਸਿੰਘ ਪੰਨੂ ਅਤੇ ਤਹਿਸੀਲਦਾਰ ਕੇ.ਸੀ. ਦੱਤਾ ਵੱਲੋਂ ਅੱਜ ਸਹਿਕਾਰੀ ਸਭਾਵਾਂ ਮਿਰਜ਼ਾਪੁਰ, ਆਕੜੀ, ਭੇੜ ਵਾਲ, ਪਬਰੀ, ਕੋਟਲਾ, ਨਿਆਮਤਪੁਰ, ਖੇੜੀ […]

3 ਦਸੰਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਕੇ 7 ਦਸੰਬਰ ਨੂੰ ਅੰਤਿਮ ਵੋਟਰ ਸੂਚੀ ਹੋਵੇਗੀ ਪ੍ਰਕਾਸ਼ਿਤ

ਪਟਿਆਲਾ, 16 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਨੇ ਪਟਿਆਲਾ ਨਗਰ ਨਿਗਮ ਸਮੇਤ […]

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ

ਪਟਿਆਲਾ, 9 ਨਵੰਬਰ: ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ […]

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

ਰਾਜਪੁਰਾ/ਪਟਿਆਲਾ, 9 ਨਵੰਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ ਹੈ।ਐਸੋਸੀਏਸ਼ਨ […]