ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ

ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।

ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ

ਪਟਿਆਲਾ 22 ਅਕਤੂਬਰ:           ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ।   ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ  ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।

ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਲਾਈਫ਼ ਸਕਿੱਲ, ਮੁੱਢਲੀ ਸਹਾਇਤਾ ਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਦੀ ਸਿਖਲਾਈ : ਡਾ. ਬਲਬੀਰ ਸਿੰਘ

ਪਟਿਆਲਾ, 22 ਅਕਤੂਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਲਾਈਫ਼ ਸਕਿੱਲ, ਫ਼ਸਟ ਏਡ […]

ਈ.ਐਨ.ਟੀ., ਓਨਕਾਲੋਜੀ ਤੇ ਪੈਡਿਆਟ੍ਰਿਕਸ ਸਰਜਰੀ ਦੇ 3 ਮੌਡੁਲਰ ਆਪਰੇਸ਼ਨ ਥੀਏਟਰ ਮਰੀਜਾਂ ਲਈ ਵਰਦਾਨ ਸਾਬਤ ਹੋਣਗੇ – ਡਾ. ਬਲਬੀਰ ਸਿੰਘ

ਪਟਿਆਲਾ, 22 ਅਕਤੂਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ […]

ਪੁਲਿਸ ਦੇ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਖ਼ੂਨਦਾਨ ਕੈਂਪ ਲਗਾਕੇ ਸ਼ਰਧਾਂਜਲੀ ਭੇਟ ਕਰਨਾ ਸ਼ਲਾਘਾਯੋਗ ਉਪਰਾਲਾ-ਡੀ ਆਈ ਜੀ ਮਨਦੀਪ ਸਿੰਘ ਸਿੱਧੂ

ਪਟਿਆਲਾ, 21 ਅਕਤੂਬਰ: ਪਟਿਆਲਾ ਪੁਲਿਸ ਵੱਲੋਂ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਾਂਝ ਕੇਂਦਰ, ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ […]

ਏ.ਡੀ.ਜੀ.ਪੀ. ਜੇਲਾਂ ਅਰੁਣਪਾਲ ਸਿੰਘ ਨੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਮੌਕੇ ਜੇਲ ਵਿਭਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪਟਿਆਲਾ, 21 ਅਕਤੂਬਰ: ਪੰਜਾਬ ਜੇਲ੍ਹ ਵਿਭਾਗ ਦੇ ਏ.ਡੀ.ਜੀ.ਪੀ. ਅਰੁਣਪਾਲ ਸਿੰਘ ਨੇ ਕਿਹਾ ਹੈ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਮੋੜਿਆ ਜਾ ਸਕਦਾ। ਉਹ […]

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਡਾ. ਬਲਬੀਰ ਸਿੰਘ

ਪਟਿਆਲਾ, 17 ਅਕਤੂਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ […]

ਵਿਧਾਇਕ ਕੋਹਲੀ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਾਂਗੇ-ਸਰਪੰਚ ਤੇ ਪੰਚਾਇਤ ਮੈਂਬਰ

ਪਟਿਆਲਾ, 16 ਅਕਤੂਬਰ: ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਸਰਬਸੰਮਤੀ ਨਾਲ ਸਰਪੰਚ ਤੇ […]

ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ

ਪਟਿਆਲਾ, 16 ਅਕਤੂਬਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ […]

ਸ਼ਿਖਾ ਨਹਿਰਾ ਨੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਪਟਿਆਲਾ ਵਜੋਂ ਅਹੁਦਾ ਸੰਭਾਲਿਆ

ਪਟਿਆਲਾ,14 ਅਕਤੂਬਰ: ਸ਼ਿਖਾ ਨਹਿਰਾ,ਡਿਪਟੀ ਡਾਇਰੈਕਟਰ,ਲੋਕ ਸੰਪਰਕ ਵਿਭਾਗ ਪੰਜਾਬ ਨੇ ਪਟਿਆਲਾ ਵਿਖੇ ਡਿਪਟੀ ਡਾਇਰੈਕਟਰ ਪਟਿਆਲਾ ਵਜੋਂ ਅਹੁਦਾ ਸੰਭਾਲ ਲਿਆ ਹੈ । ਸ਼ਿਖਾ ਨਹਿਰਾ ਵਿਭਾਗ ਵੱਲੋਂ ਹਾਲ […]