ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।
Tag: bhagwant maan
ਵਿਧਾਇਕ ਕੋਹਲੀ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਾਂਗੇ-ਸਰਪੰਚ ਤੇ ਪੰਚਾਇਤ ਮੈਂਬਰ
ਪਟਿਆਲਾ, 16 ਅਕਤੂਬਰ: ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਸਰਬਸੰਮਤੀ ਨਾਲ ਸਰਪੰਚ ਤੇ […]
ਪਟਿਆਲਾ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ
ਪਟਿਆਲਾ, 4 ਅਕਤੂਬਰ: ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਪਾਈਆਂ ਜਾ ਰਹੀਆਂ ਪਾਈਪਾਂ ਕਾਰਨ ਪੁੱਟੀਆਂ ਗਈਆਂ […]
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਭਗਵੰਤ ਮਾਨ ਵੱਲੋਂ ਝੋਨੇ ਲਈ ਢੁਕਵੀਂ ਥਾਂ ਯਕੀਨੀ ਬਣਾਉਣ ਲਈ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਿਹਾ, ਇਹ ਸੂਬੇ ਵਿੱਚ […]
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ
ਪਟਿਆਲਾ, 15 ਅਗਸਤ: ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ […]
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ
ਪਟਿਆਲਾ, 12 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ 67 ਲੱਖ […]
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ ਚੰਡੀਗੜ੍ਹ, […]
ਮੁੱਖ ਮੰਤਰੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ
ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਕੋਈ ਵੀ ਸਰਕਾਰੀ ਸਕੂਲ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ ਪ੍ਰਾਈਵੇਟ ਸਕੂਲਾਂ ਤੋਂ ਹਟ […]
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ
ਗਾਇਕਾ ਅਫ਼ਸਾਨਾ ਖਾਨ ਵੱਲੋਂ ਪੇਸ਼ ਕੀਤਾ ਜਾਵੇਗਾ ਸਭਿਆਚਾਰਕ ਪ੍ਰੋਗਰਾਮ ਚੰਡੀਗੜ੍ਹ/ਨਵੀਂ ਦਿੱਲੀ ,ਨਵੰਬਰ 17: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ […]
ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ
25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ ਲੁਧਿਆਣਾ, 16 ਨਵੰਬਰ: ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ […]