ਪਟਿਆਲਾ 16 ਜੂਨ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ […]
Tag: deputy commissinor
ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ
ਪਟਿਆਲਾ, 16 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ। ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ। ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ ‘ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।
ਬਾਲ ਮਜ਼ਦੂਰੀ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ – ਨਵਰੀਤ ਕੌਰ ਸੇਖੋਂ
ਪਟਿਆਲਾ 27 ਮਈ ਵਧੀਕ ਡਿਪਟੀ ਕਮਿਸ਼ਨਰ (ਅਰਬਨ) ਨਵਰੀਤ ਕੌਰ ਸੇਖੋਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਬਾਲ ਮਜ਼ਦੂਰੀ ਐਕਟ ਅਧੀਨ ਜ਼ਿਲ੍ਹਾ ਪੱਧਰ ‘ ਤੇ ਬਣਾਈ […]
ਇਕ ਦਿਨ ਡੀ.ਸੀ ਦੇ ਸੰਗ’: 10ਵੀਂ ਜਮਾਤ ਦੀਆਂ ਮੈਰਿਟ ‘ਚ ਆਈਆਂ 3 ਵਿਦਿਆਰਥਣਾਂ ਦੇ ਸੁਪਨਿਆਂ ਨੂੰ ਮਿਲੇ ਖੰਭ
ਪਟਿਆਲਾ, 27 ਮਈ: ਪਟਿਆਲਾ ਜ਼ਿਲ੍ਹੇ ਦੀਆਂ ਸਰਕਾਰੀ ਸਕੂਲਾਂ ਦੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ ਆਉਣ ਵਾਲੀਆਂ 3 ਵਿਦਿਆਰਥਣਾਂ ਲਈ ਅੱਜ ਦਾ ਦਿਨ ਯਾਦਗਾਰੀ […]
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਸਰੀ ਅਪੀਲ ਕੇਸਾਂ ਦੀ ਵਿਸ਼ੇਸ਼ ਕੈਂਪ ਰਾਹੀਂ ਸੁਣਵਾਈ
ਪਟਿਆਲਾ 22 ਮਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ‘ ਤੇ ਮਿਲੀਆਂ […]
ਪਟਿਆਲਾ ਜ਼ਿਲ੍ਹੇ ਦੇ ਹਰੇਕ ਵਿਅਕਤੀ ਦਾ ਬਣਾਇਆ ਜਾਵੇਗਾ ਹੈਲਥ ਆਈ.ਡੀ. ਕਾਰਡ : ਨਵਰੀਤ ਕੌਰ ਸੇਖੋਂ
ਪਟਿਆਲਾ, 14 ਮਈ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ ਖਾਤਾ (ਸਿਹਤ ਆਈ.ਡੀ. ਕਾਰਡ) ਪਟਿਆਲਾ ਜ਼ਿਲ੍ਹੇ ਦੇ ਹਰੇਕ […]
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ
ਪਟਿਆਲਾ, 12 ਮਈ: ਪਟਿਆਲਾ ਜ਼ਿਲ੍ਹੇ ਵਿੱਚ ਦੋ ਸਾਲ ਪਹਿਲਾਂ ਆਏ ਹੜ੍ਹਾਂ ਦੇ ਮੱਦੇਨਜ਼ਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਤੇ ਭਵਿੱਖ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ […]
ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ-ਡਿਪਟੀ ਕਮਿਸ਼ਨਰ
ਪਟਿਆਲਾ 9 ਮਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਕਿਸੇ ਤਰ੍ਹਾਂ ਦੀ ਸਥਿਤੀ ਵਿੱਚ ਘਬਰਾਉਣ […]
ਪਟਿਆਲਾ ਜ਼ਿਲ੍ਹੇ ਦੀਆਂ 6 ਅਨਾਜ ਮੰਡੀਆਂ ‘ਚ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ-ਡੀ.ਸੀ.
ਪਟਿਆਲਾ, 2 ਮਈ: ਪਟਿਆਲਾ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਬੀਤੀ ਸ਼ਾਮ ਤੱਕ ਖਰੀਦੀ ਸਾਰੀ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ ਹੋਈ […]
ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਐਸ.ਪੀ. ਚੀਮਾ
ਪਟਿਆਲਾ, 29 ਅਪ੍ਰੈਲ: ਨਗਰ ਨਿਗਮ ਨੇ ਇੱਥੇ ਬਾਬਾ ਦੀਪ ਸਿੰਘ ਨਗਰ ਵਿਖੇ ਅਣ-ਅਧਿਕਾਰਤ ਉਸਾਰੀਆਂ ਗਈਆਂ ਚਾਰ ਦੁਕਾਨਾਂ ਨੂੰ ਪਟਿਆਲਾ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਮਦਾਦ […]