ਪਟਿਆਲਾ, 5 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਪੂਰੀ ਤਰ੍ਹਾਂ ਕਾਇਆ ਕਲਪ ਕਰਕੇ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ਼ ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰਾ ਖਾਕਾ ਤਿਆਰ ਹੋ ਚੁੱਕਾ ਹੈ ਤੇ ਕੰਮਾਂ ਦੇ ਟੈਂਡਰ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਨਗਰ ਨਿਗਮ ਦਫ਼ਤਰ ਵਿਖੇ ਵਾਰਡ ਨੰਬਰ 14 ਤੋਂ 29 ਤੱਕ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਅਹਿਮ ਮਸਲਿਆਂ ‘ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਵਾਰਡ 17 ਤੇ 55 ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਰਾਹੀਂ ਹੁਣ ਕੂੜਾ ਸਿੱਧਾ ਐਮ.ਆਰ.ਐਫ. ਸੈਂਟਰ ਵਿੱਚ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਸ਼ਹਿਰ ਵਿੱਚ ਬਣੇ ਸੈਕੰਡਰੀ ਗਾਰਬੇਜ਼ ਪੁਆਇੰਟ ਖਤਮ ਕਰ ਦਿੱਤੇ ਜਾਣਗੇ, ਜਿਸ ਨਾਲ ਕੂੜੇ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਪਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੂੜੇ ਦੀ ਸਾਇੰਟਿਫਿਕ ਮੈਨੇਜਮੈਂਟ ਕੀਤੀ ਜਾ ਰਹੀ ਹੈ। ਉਨ੍ਹਾਂ ਕੁੱਤਿਆਂ ਵੱਲੋਂ ਵੱਢੇ ਜਾਣ ਦੇ ਖਾਸ ਤੌਰ ‘ਤੇ ਬੱਚਿਆਂ ਦੇ ਹਮਲੇ ਆਦਿ ਦੇ ਮਾਮਲਿਆਂ ਨਾਲ ਨਜਿੱਠਣ ਲਈ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ‘ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਸਟਰਲਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ 50 ਕੁੱਤਿਆਂ ਦੀ ਸਟਰਲਾਈਜੇਸ਼ਨ ਕੀਤੀ ਜਾਵੇਗੀ। ਇਸ ਲਈ ਪਸ਼ੂਆਂ ਦੇ ਹਸਪਤਾਲ ‘ਚ ਕੁੱਤਿਆਂ ਦੀ ਸੰਭਾਲ ਲਈ ਬਣੇ ਕੈਂਨਲ ਦੀ ਗਿਣਤੀ ਵੀ 50 ਤੋਂ ਵਧਾਕੇ 200 ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਈ ਸੇਵਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ 50 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ, ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਆਉਂਦੇ ਛੇ ਮਹੀਨਿਆਂ ਤੱਕ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਟਰੀਟ ਲਾਈਟਾਂ ਖਰਾਬ ਹੋਣ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਤਹਿਤ ਸ਼ਹਿਰ ਦੇ ਕਿਸੇ ਵੀ ਇਲਾਕੇ ਦੀ ਕੋਈ ਵੀ ਲਾਈਟ ਖਰਾਬ ਹੋਣ ਦੀ ਸੂਚਨਾ ਸਾਫਟਵੇਅਰ ਰਾਹੀਂ ਸਬੰਧਤ ਸ਼ਾਖਾ ਦੇ ਸਬੰਧਤ ਅਧਿਕਾਰੀ ਪਾਸ ਪਹੁੰਚ ਜਾਵੇਗੀ। ਇਸ ਨਾਲ ਸਟਰੀਟ ਲਾਈਟਾਂ ਖਰਾਬ ਰਹਿਣ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਜਾਵੇਗੀ ਤੇ ਸ਼ਹਿਰ ਰਾਤ ਸਮੇਂ ਜਗਮਗ ਕਰੇਗਾ। ਡਾ. ਬਲਬੀਰ ਸਿੰਘ ਨੇ ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਦਾ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਰਜਿੰਦਰਾ ਝੀਲ ਵਿੱਚ ਜਲਦੀ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ ਅਤੇ ਇਥੇ ਕਿਸ਼ਤੀਆਂ ਵੀ ਚੱਲਣਗੀਆਂ ਤੇ ਇਸ ਨੂੰ ਪਿਕਨਿਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਯੋਜਨਾ ਤਿਆਰ ਕਰ ਲਈ ਹੈ ਜਿਸ ਤਹਿਤ ਡੀਅਰ ਪਾਰਕ ਕੋਲ ਲੱਗਦੀ ਡਾਫ ਦਾ ਸਥਾਈ ਹੱਲ ਕਰਦਿਆਂ ਉਸ ਨੂੰ ਚੌੜਾ ਕੀਤਾ ਜਾਵੇਗਾ। ਇਸ ਤਰ੍ਹਾਂ ਪਾਣੀ ਨੂੰ ਰੀਚਾਰਜ ਕਰਨ ਲਈ ਚੰਡੀਗੜ੍ਹ ਤੋਂ ਪਟਿਆਲਾ ਤੱਕ ਪਟਿਆਲਾ ਦਾ ਰਾਓ ‘ਚ ਇਕ ਹਜ਼ਾਰ ਖੂਹ ਬਣਾਏ ਜਾਣਗੇ। ਨਦੀ ਨਾਲ ਲੱਗਦੀ ਜੰਗਲਾਤ ਦੀ 750 ਏਕੜ ਜਮੀਨ ‘ਚ ਬੂਟੇ ਲਗਾਏ ਜਾਣਗੇ ਤੇ ਨਦੀ ਦੇ ਪਾਣੀ ਵੱਧਣ ‘ਤੇ ਇਹ ਪਾਣੀ ਇਸ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਸ ਨਾਲ ਆਲੇ ਦੁਆਲੇ ਦੇ ਪਿੰਡਾਂ ਦੀ ਫਸਲ ਪਾਣੀ ਦੀ ਮਾਰ ਤੋਂ ਬਚੇਗੀ ਤੇ ਸ਼ਹਿਰ ‘ਚ ਵੀ ਹੜ੍ਹ ਨਹੀਂ ਆਉਣਗੇ। ਡਾ. ਬਲਬੀਰ ਸਿੰਘ ਨੇ ਵਾਰਡ 14 ਤੋਂ 29 ਤੱਕ ਦੇ ਕੌਸਲਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੀ ਵਾਰਡਾਂ ‘ਚ ਰੰਗਲਾ ਵਾਰਡ ਕਮੇਟੀਆਂ ਦਾ ਗਠਨ ਕਰਕੇ ਆਪਣੇ ਵਾਰਡਾਂ ਦਾ ਵਿਕਾਸ ਕਰਨ। ਉਨ੍ਹਾਂ ਕਿਹਾ ਕਿ ਜਿਸ ਵਾਰਡ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਜ਼ਰੂਰਤ ਹੈ, ਉਹ ਤੁਰੰਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕੌਸਲਰਾਂ ਨੂੰ ਆਪਣੇ ਖੇਤਰ ਦੇ ਆਮ ਆਦਮੀ ਕਲੀਨਿਕ ‘ਚ ਆਪਣੀ ਵਾਰਡ ਦੇ 50 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਦੇ ਬੀ.ਪੀ., ਸ਼ੂਗਰ, ਖੂਨ ਦੇ ਟੈਸਟ ਕਰਵਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀ ਜਾ ਸਕਣ। ਉਨ੍ਹਾਂ ਹਰੇਕ ਵਾਰਡ ‘ਚ ਸੀਵਰੇਜ ਦੀ ਸਫ਼ਾਈ ਲਈ ਸ਼ਡਿਊਲ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਾਰਡਾਂ ‘ਚ ਕੀਤੇ ਜਾ ਰਹੇ ਕੰਮਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤੇ ਸ਼ਹਿਰ ਵਾਸੀਆਂ ਦੀ ਹਰੇਕ ਮੁਸ਼ਕਲ ਦੇ ਹੱਲ ਲਈ 24 ਘੰਟੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ 20 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਹਨ, ਜਿਨ੍ਹਾਂ ਦੇ ਕੰਮ ਆਉਂਦੇ ਦਿਨਾਂ ਵਿੱਚ ਸ਼ੁਰੂ ਹੋ ਜਾਣਗੇ। ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਗਿਆਨ ਚੰਦ, ਮੁਕਤਾ ਗੁਪਤਾ, ਰੋਹਿਤ ਸਮੇਤ ਨਗਰ ਨਿਗਮ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਅਧਿਕਾਰੀ ਮੌਜੂਦ ਸਨ।

ਪਟਿਆਲਾ, 5 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਪੂਰੀ ਤਰ੍ਹਾਂ […]

ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਸੂਬਾ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ : ਡਾ. ਬਲਬੀਰ ਸਿੰਘ

ਪਟਿਆਲਾ/ਨਾਭਾ, 21 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਬੱਚਿਆਂ ਦੇ ਹੁਨਰ ਨੂੰ ਛੋਟੀ ਉਮਰ ‘ਚ […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਖੁਦ ਮੈਦਾਨ ‘ਚ ਉਤਰੇ

ਪਟਿਆਲਾ, 16 ਮਈ: ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ […]

ਪੰਜਾਬ ਸਰਕਾਰ ਨੇ ਹਰ ਡਿਸਪੈਂਸਰੀ ਤੇ ਸਰਕਾਰੀ ਹਸਪਤਾਲ ‘ਚ ਪਹੁੰਚਾਈ ਮਰੀਜ਼ਾਂ ਲਈ ਮੁਫ਼ਤ ਦਵਾਈ : ਡਾ. ਬਲਬੀਰ ਸਿੰਘ

ਘਨੌਰ/ਰਾਜਪੁਰਾ, 12 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਹਦਾਇਤ, ਟਿੱਪਰਾਂ ਤੇ ਸਕੂਲੀ ਬੱਸਾਂ ਵੱਲੋਂ ਸਪੀਡ ਲਿਮਿਟ ਦੀ ਉਲੰਘਣਾ ‘ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇ

ਪਟਿਆਲਾ, 8 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਟਿੱਪਰਾਂ ਤੇ ਸਕੂਲ […]

ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਬਣੇ ਪਹਿਲੀ ਪਸੰਦ : ਡਾ. ਬਲਬੀਰ ਸਿੰਘ

ਪਟਿਆਲਾ, 23 ਅਪ੍ਰੈਲ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ‘ਚ […]

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

ਪਟਿਆਲਾ 17 ਫਰਵਰੀ :                         ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਇਕ ਉੱਚ […]

ਰਾਜ ਦੇ ਸਾਰੇ ਸਕੂਲਾਂ ‘ਚ ਵਿਦਿਆਰਥੀਆਂ ਦੀ ਹੋਵੇਗੀ ਸਿਹਤ ਜਾਂਚ-ਡਾ. ਬਲਬੀਰ ਸਿੰਘ

ਪਟਿਆਲਾ, 28 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਰਾਜ ਦੇ […]

ਲੋਕਾਂ ਨੂੰ ਆਪਣੀ ਗੱਲ ਰੱਖਣ ਲਈ ਸਮਾਂ ਦੇਣਾ ਹੀ ਅਸਲ ਲੋਕਤੰਤਰ : ਡਾ. ਬਲਬੀਰ ਸਿੰਘ

ਪਟਿਆਲਾ, 22 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਗੱਲ ਰੱਖਣ […]

ਨਸ਼ਾ ਮੁਕਤ ਪਿੰਡਾਂ ਲਈ ਲਾਮਬੰਦ ਹੋਣ ਗ੍ਰਾਮ ਪੰਚਾਇਤਾਂ ਦੇ ਮੈਂਬਰ-ਡਾ. ਬਲਬੀਰ ਸਿੰਘ

ਪਟਿਆਲਾ, 19 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ […]