ਪਟਿਆਲਾ, 25 ਅਗਸਤ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ […]
Tag: patiala news
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫਤਰ ਸਟਾਫ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਨਮਾਨਿਤ ਕੀਤਾ
ਪਟਿਆਲਾ, 20 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਹੋਣ ਤੋਂ ਬਾਅਦ ਅਤੇ ਜ਼ਿਲ੍ਹਾ ਯੋਜਨਾ […]
ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ
ਪਟਿਆਲਾ, 21 ਜੁਲਾਈ: 2022 ਬੈਚ ਦੇ ਪੀ.ਸੀ.ਐਸ. ਅਧਿਕਾਰੀ ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। 10 ਸਾਲ ਭਾਰਤੀ ਫ਼ੌਜ ਵਿੱਚ […]
ਏ.ਡੀ.ਸੀ. ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਆਦੇਸ਼
ਪਟਿਆਲਾ, 26 ਜੂਨ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ। ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ। ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ ‘ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ ‘ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ ‘ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।
ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ 7 ਨਜਾਇਜ ਪਿਸਟਲਾਂ ਤੇ ਗੋਲੀ ਸਿੱਕੇ ਸਮੇਤ ਕਾਬੂ-ਐਸ.ਐਸ.ਪੀ. ਵਰੁਣ ਸ਼ਰਮਾ
ਪਟਿਆਲਾ, 19 ਜੂਨ: ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 ਤੇ 32 ਬੋਰ ਦੇ 3-3 ਪਿਸਟਲ, 315 ਬੋਰ ਦਾ […]
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 25 ਜੂਨ ਤੋਂ
ਪਟਿਆਲਾ, 11 ਜੂਨ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ […]
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 3 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ […]
ਯੋਗਾ ਰਾਹੀਂ ਨੌਜਵਾਨਾਂ ਨੂੰ ਮਿਲ ਰਹੀ ਨਵੀਂ ਰਾਹਦਾਰੀ
ਪਟਿਆਲਾ 28 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਛੱਡਣ ਦੇ ਇਛੁੱਕ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ ਤੇ ਮਜਬੂਤ ਬਣਾਉਣ ਲਈ […]
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਸਰੀ ਅਪੀਲ ਕੇਸਾਂ ਦੀ ਵਿਸ਼ੇਸ਼ ਕੈਂਪ ਰਾਹੀਂ ਸੁਣਵਾਈ
ਪਟਿਆਲਾ 22 ਮਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ‘ ਤੇ ਮਿਲੀਆਂ […]
ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਸੂਬਾ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ : ਡਾ. ਬਲਬੀਰ ਸਿੰਘ
ਪਟਿਆਲਾ/ਨਾਭਾ, 21 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਬੱਚਿਆਂ ਦੇ ਹੁਨਰ ਨੂੰ ਛੋਟੀ ਉਮਰ ‘ਚ […]