ਪਟਿਆਲਾ, 26 ਜੂਨ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ। ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ। ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ ‘ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ ‘ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ ‘ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।
Tag: punjab news
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ
ਪਟਿਆਲਾ, 12 ਮਈ: ਪਟਿਆਲਾ ਜ਼ਿਲ੍ਹੇ ਵਿੱਚ ਦੋ ਸਾਲ ਪਹਿਲਾਂ ਆਏ ਹੜ੍ਹਾਂ ਦੇ ਮੱਦੇਨਜ਼ਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਤੇ ਭਵਿੱਖ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ […]
ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ-ਕ੍ਰਿਪਾਲਵੀਰ ਸਿੰਘ
ਦੂਧਨ ਸਾਧਾਂ, 6 ਮਈ: ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ‘ਚ ਸਬ ਡਵੀਜਨ […]
ਜੇਈਈ ਮੇਨਜ਼ 2025 ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਮਯਾਬੀ ’ਤੇ ਸਨਮਾਨ ਸਮਾਰੋਹ
ਪਟਿਆਲਾ, 5 ਮਈ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਅਗਵਾਈ ਵਿੱਚ ਪਟਿਆਲਾ ਵਿਖੇ ਜੇਈਈ […]
ਪਟਿਆਲਾ ਜ਼ਿਲ੍ਹੇ ਦੀਆਂ 6 ਅਨਾਜ ਮੰਡੀਆਂ ‘ਚ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ-ਡੀ.ਸੀ.
ਪਟਿਆਲਾ, 2 ਮਈ: ਪਟਿਆਲਾ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਬੀਤੀ ਸ਼ਾਮ ਤੱਕ ਖਰੀਦੀ ਸਾਰੀ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ ਹੋਈ […]
ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਕੀਤੇ ਜਾ ਰਿਹਾ ਲੈਸ : ਹਰਮੀਤ ਸਿੰਘ ਪਠਾਣਮਾਜਰਾ
ਸਨੌਰ/ਪਟਿਆਲਾ, 2 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ […]
ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਐਸ.ਪੀ. ਚੀਮਾ
ਪਟਿਆਲਾ, 29 ਅਪ੍ਰੈਲ: ਨਗਰ ਨਿਗਮ ਨੇ ਇੱਥੇ ਬਾਬਾ ਦੀਪ ਸਿੰਘ ਨਗਰ ਵਿਖੇ ਅਣ-ਅਧਿਕਾਰਤ ਉਸਾਰੀਆਂ ਗਈਆਂ ਚਾਰ ਦੁਕਾਨਾਂ ਨੂੰ ਪਟਿਆਲਾ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਮਦਾਦ […]
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਜੌੜਾਮਾਜਰਾ ਵੱਲੋਂ ਤਰਖਾਣ ਮਾਜਰਾ, ਬਾਦਸ਼ਾਹਪੁਰ ਕਾਲੇਕੀ, ਮਿਆਲ ਕਲਾਂ ਤੇ ਮਿਆਲ ਖੁਰਦ ਦੇ ਸਰਕਾਰੀ ਸਕੂਲਾਂ ‘ਚ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ
ਸਮਾਣਾ, 28 ਅਪ੍ਰੈਲ: ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ ਤਰਖਾਣ ਮਾਜਰਾ 3.1 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ […]
ਕਿਸਾਨ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਾ. ਜਸਵਿੰਦਰ ਸਿੰਘ
ਰਾਜਪੁਰਾ/ਪਟਿਆਲਾ, 23 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਉਣੀ ਦੀਆਂ […]
ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਣ ਲੱਗੀਆਂ ਅਤਿ ਆਧੁਨਿਕ ਸਹੂਲਤਾਂ : ਕੁਲਵੰਤ ਸਿੰਘ ਬਾਜ਼ੀਗਰ
ਸ਼ੁਤਰਾਣਾ/ਪਟਿਆਲਾ, 23 ਅਪ੍ਰੈਲ: ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ […]